ਹਜ਼ੂਰ ਸਾਹਿਬ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ CM ਕੈਪਟਨ ਨੇ ਕੇਂਦਰ ਸਰਕਾਰ ਅੱਗੇ ਰੱਖੀ ਵੱਡੀ ਮੰਗ
Published : Apr 21, 2020, 9:03 pm IST
Updated : Apr 21, 2020, 9:50 pm IST
SHARE ARTICLE
Photo
Photo

ਸੀਐਮ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਕੋਵਿਡ-19 ਲੌਕਡਾਊਨ ਦੇ ਚੱਲਦਿਆਂ ਨਾਂਦੇੜ ਸਾਹਿਬ ਵਿਖੇ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਪੰਜਾਬ ਆਉਣ ਦੀ ਆਗਿਆ ਦੇਣ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਹਜ਼ੂਰ ਸਾਹਿਬ (ਨਾਂਦੇੜ) ਫਸੇ ਪੰਜਾਬੀ ਸ਼ਰਧਾਲੂਆਂ ਨੂੰ ਵਾਪਸ ਆਉਣ ਦੀ ਪ੍ਰਵਾਨਗੀ ਦੇਣ ਕਿਉਂਕਿ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਲਈ ਕੇਂਦਰ ਦੀ ਆਗਿਆ ਨੂੰ ਲੋੜੀਂਦਾ ਦੱਸਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਕੌਮੀ ਪੱਧਰ ਦੇ ਲੌਕਡਾਊਨ ਦੇ ਚੱਲਦਿਆਂ ਫਸੇ ਹੋਏ ਸ਼ਰਧਾਲੂਆਂ ਨੂੰ ਵਾਪਸ ਜਾਣ ਲਈ ਕੇਂਦਰ ਦੀ ਪ੍ਰਵਾਨਗੀ ਦੀ ਲੋੜ ਹੈ।

PhotoPhoto

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਕੋਵਿਡ-19 ਕਾਰਨ ਲਗਾਏ ਲੌਕਡਾਊਨ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ (ਮਹਾਂਰਾਸ਼ਟਰ) ਵਿਖੇ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਬੱਸ ਰਾਹੀਂ ਪੰਜਾਬ ਆਉਣ ਦੀ ਆਗਿਆ ਦੇਣ।

Udhav Thakrey Photo

ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 25 ਮਾਰਚ ਦੇ ਪੱਤਰ ਦੀ ਪਾਲਣਾ ਵਿੱਚ ਮਹਾਰਾਸ਼ਟਰ ਦੇ ਆਪਣੇ ਹਮਰੁਤਬਾ ਨਾਲ ਵੀ ਟੈਲੀਫੋਨ 'ਤੇ ਇਸ ਬਾਰੇ ਗੱਲਬਾਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਸ੍ਰੀ ਸ਼ਾਹ ਨੂੰ ਜਾਣੂੰ ਕਰਵਾਇਆ ਕਿ ਉਥੇ ਫਸੇ ਸ਼ਰਧਾਲੂ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਪਰਿਵਾਰਾਂ ਵਿੱਚੋਂ ਹਨ, ਹਾੜ੍ਹੀ ਦਾ ਮੰਡੀਕਰਨ ਸੀਜ਼ਨ 15 ਅਪਰੈਲ ਤੋਂ ਸ਼ੁਰੂ ਹੋਣ ਕਰਕੇ ਵਾਪਸ ਪੰਜਾਬ ਆਉਣ ਲਈ ਬੇਚੈਨ ਹਨ।

File PhotoFile Photo

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਇਹਨਾਂ ਸ਼ਰਧਾਲੂਆਂ ਦੇ ਪੰਜਾਬ ਵਿੱਚ ਆਉਣ 'ਤੇ ਭਾਰਤ ਸਰਕਾਰ ਦੇ ਸਿਹਤ ਪ੍ਰੋਟੋਕੋਲ ਮੁਤਾਬਕ ਜਾਂਚ ਅਤੇ ਏਕਾਂਤਵਾਸ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement