ਕੌਮਾਂਤਰੀ ਬਾਸਕਿਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦਾ ਦੇਹਾਂਤ 

By : KOMALJEET

Published : May 21, 2023, 12:20 pm IST
Updated : May 21, 2023, 12:20 pm IST
SHARE ARTICLE
International basketball player Kiran Ajit Pal Singh passes away
International basketball player Kiran Ajit Pal Singh passes away

ਕੁੱਝ ਸਮੇਂ ਤੋਂ ਸਨ ਬਿਮਾਰ 

ਚੰਡੀਗੜ੍ਹ : ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ਼੍ਰੀ ਤੇ ਉਲੰਪੀਅਨ ਅਜੀਤ ਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਕੌਮਾਂਤਰੀ ਬਾਸਕਿਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦਾ ਦੇਹਾਂਤ ਹੋ ਗਿਆ।

ਕਿਰਨ ਅਜੀਤ ਪਾਲ ਸਿੰਘ ਜੋ 69 ਵਰ੍ਹਿਆਂ ਦੇ ਸਨ, ਅੱਜ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੁੱਝ ਸਮੇਂ ਤੋਂ ਬਿਮਾਰ ਸਨ। ਉਹ ਅਪਣੇ ਪਿੱਛੇ ਪਤੀ ਤੇ ਦੋ ਪੁੱਤਰ ਛੱਡ ਗਏ। ਕਿਰਨ ਅਜੀਤ ਪਾਲ ਸਿੰਘ ਦਾ ਅੰਤਮ ਸਸਕਾਰ ਭਲਕੇ ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਉਲੰਪੀਅਨ ਅਜੀਤ ਪਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਖੇਡ ਜਗਤ ਲਈ ਵੱਡਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਅਜੀਤ ਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਕਿਰਨ ਅਜੀਤ ਪਾਲ ਸਿੰਘ ਦੋਵਾਂ ਨੇ ਕੌਮਾਂਤਰੀ ਪੱਧਰ ਉਤੇ ਖੇਡਾਂ ਦੇ ਖੇਤਰ ਵਿਚ ਭਾਰਤੀ ਦੀ ਨੁਮਾਇੰਦਗੀ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। 

ਮੀਤ ਹੇਅਰ ਨੇ ਅਜੀਤ ਪਾਲ ਸਿੰਘ ਨਾਲ ਡੂੰਘੀ ਸੰਵੇਦਨਾ ਜ਼ਾਹਰ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਪਿੱਛੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਅਜੀਤ ਪਾਲ ਸਿੰਘ ਨੇ ਜਿਥੇ ਹਾਕੀ ਖੇਡ ਵਿਚ ਵਿਸ਼ਵ ਕੱਪ ਤੇ ਉਲੰਪਿਕ ਖੇਡਾਂ ਵਿਚ ਭਾਰਤ ਦੀ ਕਪਤਾਨੀ ਕੀਤੀ ਉਥੇ ਉਨ੍ਹਾਂ ਦੀ ਪਤਨੀ ਕਿਰਨ ਅਜੀਤ ਪਾਲ ਸਿੰਘ ਨੇ ਬਾਸਕਿਟਬਾਲ ਵਿਚ ਭਾਰਤ ਦੀ ਪ੍ਰਤਿਨਿਧਤਾ ਕੀਤੀ। ਖੇਡ ਜਗਤ ਵਿਚ ਉਹ ਗਿਣੀਆਂ-ਚੁਣਵੀਆਂ ਜੋੜੀਆਂ ਵਿੱਚੋਂ ਇਕ ਸਨ ਜੋ ਭਾਰਤ ਵਲੋਂ ਖੇਡੇ। ਕਿਰਨ ਅਜੀਤ ਪਾਲ ਸਿੰਘ ਜੋ ਬਾਸਕਿਟਬਾਲ ਖੇਡ ਵਿਚ ਕਿਰਨ ਗਰੇਵਾਲ ਵਜੋਂ ਜਾਣੇ ਜਾਂਦੇ ਸਨ, ਦਾ ਜੱਦੀ ਪਿੰਡ ਲਲਤੋਂ ਕਲਾਂ (ਲੁਧਿਆਣਾ) ਸੀ। ਉਨ੍ਹਾਂ ਦਾ ਜਨਮ ਨਵੀਂ ਦਿੱਲੀ ਵਿਖੇ ਹੀ ਹੋਇਆ ਸੀ ਅਤੇ ਇਥੋਂ ਹੀ ਪੜ੍ਹਾਈ ਹਾਸਲ ਕੀਤੀ ਅਤੇ ਫੇਰ ਬਾਸਕਟਬਾਲ ਖੇਡੇ। ਅਜੀਤ ਪਾਲ ਸਿੰਘ ਹਾਕੀ ਦੇ ਮੱਕੇ ਵਜੋਂ ਜਾਣੇ ਜਾਂਦੇ ਪਿੰਡ ਸੰਸਾਰਪੁਰ ਦੇ ਰਹਿਣ ਵਾਲੇ ਹਨ। ਉਹ ਪਰਵਾਰ ਸਮੇਤ ਲੰਮੇ ਸਮੇਂ ਤੋਂ ਨਵੀਂ ਦਿੱਲੀ ਵਿਖੇ ਹੀ ਰਹਿ ਰਹੇ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement