
ਖੇਡ ਮੰਤਰੀ ਵੱਲੋਂ ਲਿਆ ਗਿਆ ਫੈਸਲਾ
Indian cricket team news : ਭਾਰਤੀ ਖੇਡ ਮੰਤਰਾਲੇ ਨੇ ਦੁਬਈ ਵਿਚ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਤੋਂ ਪਹਿਲਾਂ ਇਕ ਵੱਡਾ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਖੇਡ ਮੰਤਰਾਲੇ ਨੇ ਕਿਹਾ ਕਿ ਭਾਰਤੀ ਕ੍ਰਿਕਟ ਪਾਕਿਸਤਾਨ ਵਿਚ ਹੋਣ ਵਾਲੇ ਕਿਸੇ ਵੀ ਮੁਕਾਬਲੇ ਵਿਚ ਹਿੱਸਾ ਨਹੀਂ ਲਵੇਗੀ। ਇਸ ਦੇ ਨਾਲ ਹੀ ਪਾਕਿਸਤਾਨ ਦੀ ਕ੍ਰਿਕਟ ਟੀਮ ਨੂੰ ਭਾਰਤ ਵਿਚ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਖੇਡ ਮੰਤਰਾਲੇ ਨੇ ਅੱਗੇ ਕਿਹਾ ਕਿ ਭਾਰਤ-ਪਾਕਿਸਤਾਨ ਤੋਂ ਇਲਾਵਾ ਹੋਰ ਕਿਸੇ ਵੀ ਦੇਸ਼ ਵਿਚ ਦੋਵੇਂ ਟੀਮਾਂ ਮੈਚ ਖੇਡ ਸਕਦੀਆਂ ਹਨ। ਪਰ ਅਸੀਂ ਆਪਣੀ ਟੀਮ ਨੂੰ ਪਾਕਿਸਤਾਨ ਨਹੀਂ ਭੇਜਾਂਗੇ ਅਤੇ ਨਾ ਪਾਕਿਸਤਾਨ ਦੀ ਕ੍ਰਿਕਟ ਟੀਮ ਨੂੰ ਭਾਰਤ ਆਉਣ ਦੀ ਆਗਿਆ ਦੇਵਾਂਗੇ। ਜਦਕਿ ਦੁਬਈ ਵਿਚ ਹੋਣ ਵਾਲੇ ਏਸ਼ੀਆ ਕੱਪ ’ਤੇ ਇਸ ਫੈਸਲੇ ਦਾ ਕੋਈ ਅਸਰ ਨਹੀਂ ਹੋਵੇਗਾ।