
-ਸਰਕਾਰੀ ਮੁਲਾਜ਼ਮਾਂ ਦੇ DA 'ਚ 6 ਫ਼ੀਸਦੀ ਦਾ ਵਾਧਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਦੀਵਾਲੀ ਤੋਂ ਪਹਿਲਾਂ ਹੋਈ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਸੀ ਜਿਸ ਵਿੱਚ ਮਾਨ ਸਰਕਾਰ ਨੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ ਦੇ DA ਵਿੱਚ 6 ਫ਼ੀਸਦੀ ਦਾ ਵਾਧਾ ਕੀਤਾ ਹੈ।
ਇਸ ਦੇ ਨਾਲ ਹੀ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕਰ ਦਿੱਤੀ ਹੈ। ਹੁਣ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰ ਦਿਤਾ ਗਿਆ ਹੈ। ਦੱਸ ਦੇਈਏ ਕਿ ਇਸ ਬਾਰੇ ਫ਼ੈਸਲਾ ਪਹਿਲਾਂ ਲਿਆ ਗਿਆ ਸੀ ਜਿਸ ਨੂੰ ਅੱਜ ਮੰਤਰੀ ਮੰਡਲ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਰਤੀ ਨੇਮਾਂ ਵਿੱਚ ਬਦਲਾਅ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਤਾਜ਼ਾ ਫ਼ੈਸਲੇ ਮੁਤਾਬਿਕ ਹੁਣ ਭਰਤੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ ਵੀ ਲਾਜ਼ਮੀ ਹੋਵੇਗਾ।
-ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ 'ਤੇ ਲਗਾਈ ਮੋਹਰ
-ਸਰਕਾਰੀ ਮੁਲਾਜ਼ਮਾਂ ਦੇ DA 'ਚ 6 ਫ਼ੀਸਦੀ ਦਾ ਵਾਧਾ
-ਭਰਤੀ ਨੇਮਾਂ ਵਿੱਚ ਬਦਲਾਅ ਨੂੰ ਮਿਲੀ ਮਨਜ਼ੂਰੀ
-ਭਰਤੀਆਂ ਲਈ ਪੰਜਾਬੀ ਭਾਸ਼ਾ ਟੈਸਟ ਲਾਜ਼ਮੀ
-ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਨੂੰ ਦਿੱਤੀ ਮਨਜ਼ੂਰੀ