ਇਸ ਮਸ਼ਹੂਰ ਭਾਰਤੀ ਕ੍ਰਿਕਟ ਖਿਡਾਰੀ ਦੀ ਆਈ ਮਾੜੀ ਖ਼ਬਰ, ਮਿਲ ਰਹੀਆਂ ਨੇ ਧਮਕੀਆਂ!
Published : Dec 21, 2019, 3:33 pm IST
Updated : Dec 21, 2019, 4:12 pm IST
SHARE ARTICLE
Gautam gambhir
Gautam gambhir

ਦੱਸ ਦਈਏ ਕਿ ਗੰਭੀਰ ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਹਨ।

ਨਵੀਂ ਦਿੱਲੀ: ਬੀਜੇਪੀ ਦੇ ਸਾਂਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੰਟਰਨੈਸ਼ਨਲ ਨੰਬਰ ਤੋਂ ਫੋਨ ‘ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਗੌਤਮ ਗੰਭੀਰ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ ਅਤੇ ਉਹ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੇ ਹਨ।

Bjp mp gautam gambhirGautam Gambhirਨਾਲ ਹੀ ਉਨ੍ਹਾਂ ਨੇ ਪੁਲਿਸ ਤੋਂ ਖੁਦ ਦੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਹੈ। ਗੌਤਮ ਗੰਭੀਰ ਨੇ ਸ਼ਾਹਦਰਾ ਦੇ ਡੀਸੀਪੀ ਨੂੰ ਚਿੱਠੀ ਲਿੱਖ ਸ਼ਿਕਾਇਤ ‘ਚ ਕਿਹਾ, “ਮੈਨੂੰ ਅਤੇ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰ ਲਗਾਤਾਰ ਕਤਲ ਦੀ ਧਮਕੀਆਂ ਮਿਲ ਰਹੀਆਂ ਹਨ। ਤੁਸੀਂ ਇਸ ਮਾਮਲੇ ‘ਚ ਐਫਆਈਆਰ ਦਰਜ ਕਰੋ ਅਤੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰੋ”।

Gautam GambhirGautam Gambhirਦੱਸ ਦਈਏ ਕਿ ਗੰਭੀਰ ਪੂਰਬੀ ਦਿੱਲੀ ਤੋਂ ਸਾਂਸਦ ਹਨ। ਉਹ ਦੇਸ਼ ‘ਚ ਵੱਖ-ਵੱਖ ਮੁੱਦਿਆਂ ‘ਤੇ ਅਕਸਰ ਹੀ ਆਪਣੇ ਰਾਏ ਦਿੰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਵਾਰ ਕਿਹਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਨੂੰ ਕਿਸੇ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ।

Gautam GambhirGautam Gambhir ਜ਼ਿਕਰਯੋਗ ਹੈ ਕਿ 38 ਸਾਲਾ ਗੰਭੀਰ ਨੇ ਭਾਰਤੀ ਟੀਮ 'ਚ 2004 ਵਿਚ ਡੈਬਿਊ ਕੀਤਾ ਸੀ ਅਤੇ ਉਸ ਨੇ ਆਪਣਾ ਆਖਰੀ ਕੌਮਾਂਤਰੀ ਮੁਕਾਬਲਾ 2013 ਵਿਚ ਵਨ ਡੇ ਫਾਰਮੈੱਟ ਵਿਚ ਖੇਡਿਆ ਸੀ।

Gautam GambhirGautam Gambhirਗੰਭੀਰ ਨੇ ਭਾਰਤੀ ਟੀਮ ਵਿਚ ਖੇਡਦਿਆਂ ਹੁਣ ਤਕ 58 ਟੈਸਟ ਮੁਕਾਬਲਿਆਂ ਵਿਚ 4154, ਵਨ ਡੇ ਵਿਚ 147 ਮੈਚਾਂ ਵਿਚ 5238 ਅਤੇ 37 ਟੀ-20 ਕੌਮਾਂਤਰੀ ਮੁਕਾਬਲਿਆਂ ਵਿਚ 932 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਉਹ ਆਈ. ਪੀ. ਐੱਲ. ਵਿਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਜ਼ ਲਈ ਕਪਤਾਨ ਦੇ ਤੌਰ 'ਤੇ ਖੇਡ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement