'ਸਰਕਾਰੀ ਸਕੂਲਾਂ 'ਚ ਪੜ੍ਹਨਾ ਵੀ ਮਾਣ ਵਾਲੀ ਗੱਲ'
Published : Feb 22, 2020, 5:51 pm IST
Updated : Feb 22, 2020, 5:51 pm IST
SHARE ARTICLE
File Photo
File Photo

ਸਰਕਾਰੀ ਐਲੀਮੈਂਟਰੀ ਸਮਰਾਟ ਸਕੂਲ ਰਸੂਲਪੁਰ ਰੋਹੀ ਬਲਾਕ ਅੰਮ੍ਰਿਤਸਰ-2 ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।  ਐਲੀਮੈਂਟਰੀ ਟੀਚਰਜ਼..

ਚੰਡੀਗੜ੍ਹ- ਸਰਕਾਰੀ ਐਲੀਮੈਂਟਰੀ ਸਮਰਾਟ ਸਕੂਲ ਰਸੂਲਪੁਰ ਰੋਹੀ ਬਲਾਕ ਅੰਮ੍ਰਿਤਸਰ-2 ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।  ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਧੀਰ ਢੰਡ ਤੇ ਸਮੁੱਚੇ ਸਕੂਲ ਸਟਾਫ਼ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਜਗੀਰ ਕੌਰ ਨੇ ਬਤੌਰ ਮੁੱਖ ਮਹਿਮਾਨ ਜਦ ਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਖਾ ਮਹਾਜਨ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

Students of Government SchoolFile Photo

ਇਸ ਦੌਰਾਨ ਬੋਲਦਿਆਂ ਮਾਤਾ ਜਗੀਰ ਕੌਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਦੋਸਤ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਜਿਸ ਨਾਲ ਬਹੁਤ ਸਾਰੇ ਸਕੂਲਾਂ ਨੂੰ ਹੁਣ ਸਮਾਰਟ ਸਕੂਲ ਦਾ ਦਰਜਾ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੀ ਅੰਮ੍ਰਿਤਸਰ ਜਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੀ ਬੇਹਤਰੀ ਲਈ ਦਿਨ ਰਾਤ ਕੰਮ ਕਰ ਰਹੀ ਹੈ।

ਇਸ ਦੌਰਾਨ ਬੋਲਦਿਆਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੇਖਾ ਮਹਾਜਨ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਉਣ ਦੀ ਅਪੀਲ ਕਰਦਿਆਂ ਕਿਹਾ,ਕਿ ਹੁਣ ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਵੀ ਮਾਣ ਵਾਲੀ ਗੱਲ ਹੈਉਨ੍ਹਾਂ ਸਕੂਲ ਅੰਦਰ ਹੋਏ ਕੰਮ ਤੋਂ ਖੁਸ਼ ਹੁੰਦਿਆਂ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਵੀ ਕੀਤੀ ।Captain government is swinging the figures by providing small jobsCaptain

ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਦ ਕਿ ਮਿਡਲ ਸਕੂਲ ਦੇ ਮੁੱਖੀ ਕਮਲਜੀਤ ਕੌਰ ਅਤੇ ਐਲੀਮੈੰਟਰੀ ਸਕੂਲ ਦੇ ਮੁੱਖੀ ਰਜਵੰਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਤੋਂ ਇਲਾਵਾ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਤ ਕੀਤਾ ।

ਇਸ ਮੌਕੇ ਐੱਮ.ਐੱਲ. ਏ. ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਜਸਮੀਤ ਸਿੰਘ ਸੋਢੀ, ਬਲਾਕ ਸਿੱਖਿਆ ਅਫ਼ਸਰ ਸੀ.ਪੀ.ਸ਼ਰਮਾ, ਪ੍ਰਿੰਸੀਪਲ ਰੁਪਿੰਦਰ ਕੌਰ, ਸ਼ੈਲੀ ਮਹਾਜਨ, ਰਮੇਸ਼ ਕੁਮਾਰ, ਓਮ ਪ੍ਰਕਾਸ਼, ਤਜਿੰਦਰ ਸਿੰਘ, ਕਸ਼ਮਤਾ, ਰਿਤੂ ਗੁਪਤਾ, ਰਾਜਵਿੰਦਰ ਕੌਰ, ਰਿੰਪਲ, ਗੁਰਪ੍ਰੀਤ ਕੌਰ, ਰਜੇਸ਼ ਕੁਮਾਰ, ਕੌਸਲਰ ਰਜਿੰਦਰ ਸੈਣੀ ਆਦਿ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement