ਹੁਣ ਟੀ-20 ਵਿਸ਼ਵ ਕੱਪ ਮੈਚ ਮੋਹਾਲੀ ਵਿਚ ਨਹੀਂ ਹੋਣਗੇ
Published : Apr 22, 2021, 9:03 am IST
Updated : Apr 22, 2021, 9:03 am IST
SHARE ARTICLE
 Now T20 World Cup matches will not be held in Mohali
Now T20 World Cup matches will not be held in Mohali

ਆਈਪੀਐਲ ਸੀਜ਼ਨ 14 ਵਾਂਗ ਬੀਸੀਸੀਆਈ ਨੇ ਟੀ-20 ਵਿਸ਼ਵ ਕੱਪ ਦੀ ਵੈਨਿਊ ਲਿਸਟ ਵਿਚ ਵੀ ਮੋਹਾਲੀ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਚੰਡੀਗੜ੍ਹ : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਕ ਵਾਰ ਫਿਰ ਪੀਸੀਏ ਮੋਹਾਲੀ ਦੀ ਅਣਦੇਖੀ ਕੀਤੀ ਹੈ। ਆਈਪੀਐਲ ਸੀਜ਼ਨ 14 ਵਾਂਗ ਬੀਸੀਸੀਆਈ ਨੇ ਟੀ-20 ਵਿਸ਼ਵ ਕੱਪ ਦੀ ਵੈਨਿਊ ਲਿਸਟ ਵਿਚ ਵੀ ਮੋਹਾਲੀ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਹ ਟੂਰਨਾਮੈਂਟ ਇਸ ਸਾਲ ਅਕਤੂਬਰ ਨਵੰਬਰ ਵਿਚ ਹੋਵੇਗਾ। ਟੀ-20 ਵਿਸ਼ਵ ਕੱਪ ਦਾ ਫ਼ਾਈਨਲ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ।

Narendra Modi StadiumNarendra Modi Stadium

ਉਥੇ ਹੋਰ ਮੈਚ ਦਿੱਲੀ, ਮੁੰਬਈ, ਚੇਨਈ, ਕੋਲਕਾਤਾ, ਬੈਂਗਲੁਰੂ, ਹੈਦਰਾਬਾਦ, ਧਰਮਸ਼ਾਲਾ ਅਤੇ ਲਖਨਊ ਵਿਚ ਖੇਡੇ ਜਾਣਗੇ। ਬੀਸੀਸੀਆਈ ਵਲੋਂ ਇਨ੍ਹਾਂ ਸੂੁਬਿਆਂ ਦੀ ਕ੍ਰਿਕਟ ਐਸੋਸੀਏਸ਼ਨ ਨੂੰ ਇਸ ਵੱਡੇ ਟੂਰਨਾਮੈਂਟ ਦੀ ਤਿਆਰੀ ਨੂੰ ਵੀ ਆਦੇਸ਼ ਦਿਤੇ ਗਏ ਹਨ। ਹਾਲਾਂਕਿ ਅਜੇ ਅੰਤਮ ਫ਼ੈਸਲਾ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋੋਏ ਲਿਆ ਜਾਵੇਗਾ।

CricketCricket

ਜ਼ਿਕਰਯੋਗ ਹੈ ਕਿ ਕ੍ਰਿਕਟ ਇਤਿਹਾਸ ਦਾ ਸੱਭ ਤੋਂ ਵੱਡਾ ਮੈਚ ਵੀ ਆਈਐਸ ਬਿੰਦਰਾ ਸਟੇਡੀਅਮ ਵਿਚ ਖੇਡਿਆ ਗਿਆ ਸੀ। ਸਾਲ 2011 ਦੇ ਵਿਸ਼ਵ ਕੱਪ ਦਾ ਦੂਜਾ ਸੈਮੀਫ਼ਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਗਿਆ ਸੀ। ਇਸ ਮੈਚ ਦੇ ਰੁਮਾਂਚ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਯੂੁਜੁਫ ਰਜ਼ਾ ਗਿਲਾਨੀ ਨੇ ਪੀਸੀਏ ਸਟੇਡੀਅਮ ਮੋਹਾਲੀ ਵਿਚ ਇਕ ਹੀ ਬਾਕਸ ਵਿਚ ਬੈਠਕ ਕ੍ਰਿਕਟ ਮੈਚ ਦੇਖਿਆ ਸੀ।

IPL 2020IPL 

ਇਸ ਤੋਂ ਇਲਾਵਾ ਯੂਪੀਏ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ, ਉਦਯੋਗਪਤੀ ਮੁਕੇਸ਼ ਅੰਬਾਨੀ, ਅਦਾਕਾਰ ਅਮੀਰ ਖ਼ਾਨ ਵਰਗੀਆਂ ਵੱਡੀਆਂ ਹਸਤੀਆਂ ਮੈਚ ਦੇਖਣ ਲਈ ਪਹੁੰਚੀਆਂ ਸਨ। ਹਿਮਾਚਲ, ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ਦੇ ਗਵਰਨਰ ਅਤੇ ਸੀਐਮ ਵੀ ਸਟੇਡੀਅਮ ਵਿਚ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement