IPL 2024, PBKS vs GT: ਗੁਜਰਾਤ ਟਾਈਟਨਸ ਦੀ ਚੌਥੀ ਜਿੱਤ, ਪੰਜਾਬ ਲਗਾਤਾਰ ਚੌਥਾ ਮੈਚ ਹਾਰਿਆ
Published : Apr 22, 2024, 9:00 am IST
Updated : Apr 22, 2024, 9:00 am IST
SHARE ARTICLE
File Photo
File Photo

ਟੀਮ ਨੇ ਮੌਜੂਦਾ ਸੈਸ਼ਨ ਦੇ 36ਵੇਂ ਮੈਚ ਵਿਚ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ

IPL 2024, PBKS vs GT: ਚੰਡੀਗੜ੍ਹ - ਗੁਜਰਾਤ ਟਾਈਟਨਸ ਨੇ IPL-2024 ਵਿਚ ਆਪਣੀ ਚੌਥੀ ਜਿੱਤ ਦਰਜ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 36ਵੇਂ ਮੈਚ ਵਿਚ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ। ਪੰਜਾਬ ਦੀ ਟੀਮ ਸੀਜ਼ਨ ਵਿਚ ਲਗਾਤਾਰ ਚੌਥਾ ਮੈਚ ਹਾਰੀ ਹੈ।  

ਪੰਜਾਬ ਨੇ ਆਪਣੇ ਘਰੇਲੂ ਮੈਦਾਨ ਮੁੱਲਾਂਪੁਰ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਟੀਮ 20 ਓਵਰਾਂ ਵਿਚ 142 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਗੁਜਰਾਤ ਨੇ 143 ਦੌੜਾਂ ਦਾ ਟੀਚਾ 19.1 ਓਵਰਾਂ ਵਿਚ 7 ​​ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਰਾਹੁਲ ਤਿਵਾਤੀਆ 18 ਗੇਂਦਾਂ 'ਤੇ 36 ਦੌੜਾਂ ਬਣਾ ਕੇ ਨਾਬਾਦ ਪਰਤੇ। 

ਜੀਟੀ ਦੇ ਕਪਤਾਨ ਸ਼ੁਭਮਨ ਗਿੱਲ ਨੇ 35 ਅਤੇ ਸਾਈ ਸੁਦਰਸ਼ਨ ਨੇ 31 ਦੌੜਾਂ ਬਣਾਈਆਂ। ਪੰਜਾਬ ਵੱਲੋਂ ਹਰਸ਼ਲ ਪਟੇਲ ਨੇ ਤਿੰਨ ਵਿਕਟਾਂ ਲਈਆਂ, ਜਦਕਿ ਲਿਆਮ ਲਿਵਿੰਗਸਟਨ ਨੇ ਦੋ ਵਿਕਟਾਂ ਹਾਸਲ ਕੀਤੀਆਂ। ਪੰਜਾਬ ਵੱਲੋਂ ਪ੍ਰਭਸਿਮਰਨ ਸਿੰਘ ਨੇ 35 ਦੌੜਾਂ ਬਣਾਈਆਂ। ਗੁਜਰਾਤ ਦੇ ਸਾਈ ਕਿਸ਼ੋਰ ਨੇ 4 ਵਿਕਟਾਂ ਹਾਸਲ ਕੀਤੀਆਂ। ਮੋਹਿਤ ਸ਼ਰਮਾ ਅਤੇ ਨੂਰ ਅਹਿਮਦ ਨੇ ਵੀ 2-2 ਵਿਕਟਾਂ ਲਈਆਂ। 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement