
ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਅਹਿਮਦਾਬਾਦ 'ਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
RCB vs RR IPL 2024: ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੂੰ ਅਹਿਮਦਾਬਾਦ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਜਿਸ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਸੁਰੱਖਿਆ ਕਾਰਨਾਂ ਕਰਕੇ ਰਾਜਸਥਾਨ ਰਾਇਲਜ਼ ਦੇ ਖਿਲਾਫ ਐਲੀਮੀਨੇਟਰ ਤੋਂ ਪਹਿਲਾਂ ਆਪਣਾ ਇਕਲੌਤਾ ਅਭਿਆਸ ਸੈਸ਼ਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਇਸ ਦੇ ਨਾਲ ਹੀ ਦੋਵਾਂ ਟੀਮਾਂ ਨੇ ਪ੍ਰੈੱਸ ਕਾਨਫਰੰਸ ਵੀ ਰੱਦ ਕਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਗੁਜਰਾਤ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਅੱਜ ਰਾਜਸਥਾਨ ਰਾਇਲਜ਼ ਬਨਾਮ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ IPL ਦਾ ਐਲੀਮੀਨੇਟਰ ਮੈਚ ਖੇਡਿਆ ਜਾਵੇਗਾ। ਜਿਸ 'ਚ ਸ਼ਾਮ ਸਾਢੇ 7 ਵਜੇ ਤੋਂ ਨਰਿੰਦਰ ਮੋਦੀ ਸਟੇਡੀਅਮ ਅਹਿਮਦਾਬਾਦ 'ਚ ਦੋਵਾਂ ਟੀਮਾਂ ਵਿਚਾਲੇ ਮੁਕਾਬਲਾ ਹੋਵੇਗਾ।
ਕੋਹਲੀ ਦੀ ਨਿਗਰਾਨੀ ਹੇਠ ਪੁਲੀਸ ਤਾਇਨਾਤ
ਕੋਹਲੀ ਦੀ ਸੁਰੱਖਿਆ ਲਈ ਕਾਫੀ ਪੁਲਸ ਤਾਇਨਾਤ ਸੀ। ਵਿਰਾਟ ਦੇ ਹੋਟਲ ਦਾ ਐਂਟਰੀ ਡੋਰ ਬਿਲਕੁਲ ਵੱਖਰਾ ਹੈ। ਉਸ ਦਰਵਾਜ਼ੇ ਰਾਹੀਂ ਜਨਤਕ ਆਵਾਜਾਈ ਬੰਦ ਹੈ। ਆਈ.ਪੀ.ਐੱਲ.ਐਂਟਰੀ ਕਾਰਡ ਹੋਣ ਦੇ ਬਾਵਜੂਦ ਟੀਮ ਤੋਂ ਬਾਹਰ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।