ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦਾ 29 ਅਗਸਤ ਨੂੰ ਹੋਵੇਗਾ ਉਦਘਾਟਨ
Published : Aug 22, 2023, 4:34 pm IST
Updated : Aug 22, 2023, 4:34 pm IST
SHARE ARTICLE
File Photo
File Photo

ਸੀਜ਼ਨ-2 ਵਿਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜ-ਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਕਰਨਗੇ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪਿਛਲੇ ਸਾਲ ਵਾਂਗ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਵਾਲੇ ਦਿਨ 29 ਅਗਸਤ ਨੂੰ ਖੇਡਾਂ ਸ਼ੁਰੂ ਹੋਣਗੀਆਂ। ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜ-ਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਹਨ। 

ਇਨ੍ਹਾਂ 35 ਖੇਡਾਂ ਵਿਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ। 

ਚਾਹਵਾਨ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਖੇਡਾਂ ਦੇ ਉਦਘਾਟਨੀ ਸਮਾਗਮ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ ਹੈ  ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਗਮ ਹੋਇਆ ਸੀ। ਇਹ ਮਸ਼ਾਲ ਮਾਰਚ ਹਫ਼ਤੇ ਵਿਚ ਸੂਬੇ ਦੇ ਸਾਰੇ 23 ਜ਼ਿਲ੍ਹਾ ਹੈਡਕੁਆਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਗਮ ਮੌਕੇ ਬਠਿੰਡਾ (Bathinda) ਪੁੱਜੇਗੀ।

ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। 


 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement