ਬੰਬ ਧਮਾਕਾ ਮਾਮਲੇ ‘ਚ ਦੋਸ਼ੀ ਬਿਕਰਮਜੀਤ ਨੂੰ ਭੇਜਿਆ 5 ਦਿਨਾਂ ਪੁਲਿਸ ਰਿਮਾਂਡ ‘ਤੇ
Published : Nov 22, 2018, 1:12 pm IST
Updated : Nov 22, 2018, 2:42 pm IST
SHARE ARTICLE
Bikramjeet Singh
Bikramjeet Singh

ਐਤਵਾਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਨਿਰੰਕਾਰੀ ਭਵਨ ਉਤੇ ਹੋਏ ਹਮਲੇ ‘ਚ ਫੜੇ ਗਏ ਦੋਸ਼ੀ....

ਅੰਮ੍ਰਿਤਸਰ (ਪੀਟੀਆਈ) : ਐਤਵਾਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਨਿਰੰਕਾਰੀ ਭਵਨ ਉਤੇ ਹੋਏ ਹਮਲੇ ‘ਚ ਫੜੇ ਗਏ ਦੋਸ਼ੀ ਬਿਕਰਮਜੀਤ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਅਜਨਾਲਾ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ ਪੁਲਿਸ ਨੇ ਦੋਸ਼ੀ ਬਿਕਰਮਜੀਤ ਸਿੰਘ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਬਿਕਰਮਜੀਤ ਸਿੰਘ ਲਈ 14 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ।

ਨਿਰੰਕਾਰੀ ਭਵਨNirankari Bhwan

ਇਹ ਵੀ ਪੜ੍ਹੋ : ਫੜੇ ਗਏ ਦੋਸ਼ੀ ਬਿਕਰਮਜੀਤ ਸਿੰਘ ਦੀ ਮਾਂ ਨੇ ਖੁਲਾਸਾ ਕੀਤਾ ਹੈ ਕਿ ਬਿਕਰਮਜੀਤ ਦਾ ਚਚੇਰਾ ਭਰਾ ਪੁਲਿਸ ਵਿਚ ਨੌਕਰੀ ਕਰਦਾ ਹੈ ਅਤੇ ਉਸ ਦੇ ਇਕ ਤਾਏ ਦਾ ਪੁੱਤਰ ਏਅਰਪੋਰਟ ‘ਤੇ ਨੌਕਰੀ ਕਰਦਾ ਹੈ। ਅਪਣੇ ਪੁੱਤਰ ਨੂੰ ਨਿਰਦੋਸ਼ ਦੱਸਦੇ ਹੋਏ ਵਿਕਰਮ ਦੀ ਮਾਂ ਨੇ ਕਿਹਾ ਕਿ ਪੁਲਿਸ ਦੇ ਵਲੋਂ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਉਸ ਦਾ ਪੁੱਤਰ ਇਕ ਅਤਿਵਾਦੀ ਨਹੀਂ ਸਗੋਂ ਕਿਸਾਨ ਹੈ।

Nirankari Bhwan Nirankari Bhwan

ਦੱਸ ਦਈਏ ਕਿ ਐਤਵਾਰ ਨੂੰ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿਚ 2 ਅਤਿਵਾਦੀਆਂ ਵਲੋਂ ਗ੍ਰੇਨੇਡ ਹਮਲੇ ਕੀਤਾ ਗਿਆ ਸੀ। ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਬੰਬ ਧਮਾਕੇ ਦੇ ਦੋਵਾਂ ਦੋਸ਼ੀਆਂ ਦੀ ਪਹਿਚਾਣ ਸਰਵਜਨਿਕ ਕੀਤੀ, ਜਿਸ ਵਿਚ ਬਿਕਰਮਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਦੂਜਾ ਦੋਸ਼ੀ ਅਵਤਾਰ ਸਿੰਘ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement