ਮੀਂਹ ਕਾਰਨ ਟੀ-20 ਦਾ ਤੀਜਾ ਮੈਚ ਹੋਇਆ ਟਾਈ, ਭਾਰਤ ਨੇ 1-0 ਨਾਲ ਜਿੱਤੀ ਸੀਰੀਜ਼
Published : Nov 22, 2022, 5:09 pm IST
Updated : Nov 22, 2022, 5:09 pm IST
SHARE ARTICLE
India win rain-marred T20 series after third match ends in tie
India win rain-marred T20 series after third match ends in tie

ਅਰਸ਼ਦੀਪ ਸਿੰਘ ਤੇ ਸਿਰਾਜ ਨੇ ਲਈਆਂ 4-4 ਵਿਕਟਾਂ

 

ਨੇਪੀਅਰ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ  ਤੀਜਾ ਅਤੇ ਆਖ਼ਰੀ ਟੀ-20 ਅੰਤਰਰਾਸ਼ਟਰੀ ਮੈਚ ਮੰਗਲਵਾਰ ਨੂੰ ਮੀਂਹ ਕਾਰਨ ਸਮਾਪਤ ਹੋ ਗਿਆ ਅਤੇ ਹਾਰਦਿਕ ਪਾਂਡਿਆ ਦੀ ਅਗਵਾਈ ਵਾਲੀ ਟੀਮ ਨੇ1-0 ਨਾਲ ਸੀਰੀਜ਼ ਜਿੱਤ ਲਈ ਹੈ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਦੀਆਂ ਚਾਰ-ਚਾਰ ਵਿਕਟਾਂ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ 19.4 ਓਵਰਾਂ 'ਚ 160 ਦੌੜਾਂ 'ਤੇ ਆਊਟ ਕਰ ਦਿੱਤਾ।

ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 9 ਓਵਰਾਂ ਵਿਚ ਚਾਰ ਵਿਕਟਾਂ ’ਤੇ 75 ਦੌੜਾਂ ਬਣਾ ਲਈਆਂ ਸਨ ਪਰ ਮੀਂਹ ਕਾਰਨ ਖੇਡ ਨੂੰ ਰੋਕਣਾ ਪਿਆ। ਕਪਤਾਨ ਪਾਂਡਿਆ 30 ਅਤੇ ਦੀਪਕ ਹੁੱਡਾ 9 ਦੌੜਾਂ ਬਣਾ ਕੇ ਖੇਡ ਰਹੇ ਸਨ।

ਅੰਪਾਇਰਾਂ ਨੇ ਮੈਚ ਨੂੰ ਸਮਾਪਤ ਕਰ ਦਿੱਤਾ ਅਤੇ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਹੱਥ ਮਿਲਾਇਆ। ਦੱਸ ਦੇਈਏ ਕਿ ਪਹਿਲਾ ਟੀ-20 ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ ਜਦਕਿ ਦੂਜੇ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement