
ਬੀਸੀਸੀਆਈ ਹਰ ਚਾਰ ਸਾਲ ਬਾਅਦ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਜਾ ਰਿਹਾ ਹੈ।
Shubman Gill Cricketer of the Year: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਟੀਮ ਇੰਡੀਆ ਦੇ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਤੇ ਪੰਜਾਬ ਦੇ ਧਾਕੜ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਸਨਮਾਨਿਤ ਕੀਤਾ ਜਾਵੇਗਾ। 2023 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਵੀ ਵੱਡਾ ਪੁਰਸਕਾਰ ਦਿੱਤਾ ਜਾਵੇਗਾ।
ਭਾਰਤੀ ਟੀਮ ਦੇ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਨੂੰ ਬੀਸੀਸੀਆਈ ਦੇ 'ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਪਿਛਲੇ ਸਾਲ ਸ਼ਾਨਦਾਰ ਪ੍ਰਦਰਸ਼ਨ ਲਈ ਸਾਲ ਦੇ ਸਰਵੋਤਮ ਕ੍ਰਿਕਟਰ ਦਾ ਪੁਰਸਕਾਰ ਦਿੱਤਾ ਜਾਵੇਗਾ। ਸ਼ੁਭਮਨ ਗਿੱਲ ਨੇ ਪਿਛਲੇ 12 ਮਹੀਨਿਆਂ ਵਿੱਚ ਵਨਡੇ ਵਿਚ ਪੰਜ ਸੈਂਕੜੇ ਲਗਾਏ ਹਨ। ਇਸ ਤੋਂ ਇਲਾਵਾ ਉਹ ਇੱਕ ਰੋਜ਼ਾ ਅੰਤਰਰਾਸ਼ਟਰੀ ਵਿੱਚ ਸਭ ਤੋਂ ਤੇਜ਼ ਦੋ ਹਜ਼ਾਰ ਦੌੜਾਂ ਬਣਾਉਣ ਵਾਲਾ ਖਿਡਾਰੀ ਵੀ ਬਣ ਗਿਆ।
ਬੀਸੀਸੀਆਈ ਅਧਿਕਾਰੀ ਨੇ ਕਿਹਾ, ''ਉਸ (ਰਵੀ ਸ਼ਾਸਤਰੀ) ਨੂੰ ਸਨਮਾਨ (ਲਾਈਫਟਾਈਮ ਅਚੀਵਮੈਂਟ ਐਵਾਰਡ) ਲਈ ਚੁਣਿਆ ਗਿਆ ਹੈ ਜਦੋਂਕਿ ਸ਼ੁਭਮਨ ਗਿੱਲ ਨੂੰ ਸਾਲ ਦੇ ਸਰਵੋਤਮ ਕ੍ਰਿਕਟਰ ਦਾ ਪੁਰਸਕਾਰ ਦਿੱਤਾ ਜਾਵੇਗਾ। ਦੱਸ ਦਈਏ ਕਿ ਬੀਸੀਸੀਆਈ ਹਰ ਚਾਰ ਸਾਲ ਬਾਅਦ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੀਸੀਸੀਆਈ ਨੇ ਆਖਰੀ ਵਾਰ 2019 ਵਿਚ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਸੀ। ਬੀਸੀਸੀਆਈ ਦੇ ਸਮਾਗਮ ਵਿਚ ਭਾਰਤ ਅਤੇ ਇੰਗਲੈਂਡ ਦੋਵਾਂ ਟੀਮਾਂ ਦੇ ਖਿਡਾਰੀ ਹਾਜ਼ਰ ਹੋ ਸਕਦੇ ਹਨ।
(For more news apart from Cricketer of The Year, stay tuned to Rozana Spokesman)