ਮਕਾਨ ਮਾਲਕਣ ਨੇ ਕਿਰਾਏਦਾਰ ਦੀ ਕੀਤੀ ਹੱਤਿਆ
Published : Mar 23, 2019, 10:19 am IST
Updated : Mar 23, 2019, 11:27 am IST
SHARE ARTICLE
House owner killed tenant
House owner killed tenant

ਲੁਧਿਆਣਾ ਸ਼ਹਿਰ ਦੇ ਟਿੱਬਾ ਰੋਡ ‘ਤੇ ਗਾਣੇ ਵਜਾਉਣ ਨੂੰ ਲੈ ਕੇ ਹੋਏ ਝਗੜੇ ਵਿਚ ਮਕਾਨ ਮਾਲਕਣ ਨੇ ਨੌਜਵਾਨ ਦੇ ਸਿਰ ‘ਤੇ ਰਾਡ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਹੈ।

ਲੁਧਿਆਣਾ : ਲੁਧਿਆਣਾ ਸ਼ਹਿਰ ਦੇ ਟਿੱਬਾ ਰੋਡ ‘ਤੇ ਗਾਣੇ ਵਜਾਉਣ ਨੂੰ ਲੈ ਕੇ ਹੋਏ ਝਗੜੇ ਵਿਚ ਮਕਾਨ ਮਾਲਕਣ ਨੇ ਨੌਜਵਾਨ ਦੇ ਸਿਰ ‘ਤੇ ਰਾਡ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਨੌਜਵਾਨ ਦੀ ਪਤਨੀ ਦੇ ਬਿਆਨ ‘ਤੇ ਅਪਰਾਧਿਕ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ  ਔਰਤ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਟਿੱਬਾ ਰੋਡ ਦੇ ਕਰਤਾਰ ਨਗਰ ਵਿਚ ਹਰਪ੍ਰੀਤ ਸਿੰਘ ਆਪਣੀ ਪਤਨੀ ਦੇ ਨਾਲ ਕਿਰਾਏ ਦੇ ਕਮਰੇ ਵਿਚ ਰਹਿੰਦਾ ਸੀ। ਉਸਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸਦਾ ਕੋਈ ਬੱਚਾ ਨਹੀਂ ਸੀ। ਵੀਰਵਾਰ ਨੂੰ ਹੋਲੀ ਵਾਲੇ ਦਿਨ ਸ਼ਾਮ ਚਾਰ ਵਜੇ ਉਹ ਆਪਣੇ ਦੋਸਤ ਦੇ ਨਾਲ ਘਰ ‘ਤੇ ਹੀ ਸ਼ਰਾਬ ਪੀ ਰਿਹਾ ਸੀ ਅਤੇ ਉਸ ਨੇ ਉੱਚੀ ਅਵਾਜ਼ ਵਿਚ ਗਾਣੇ ਲਗਾਏ ਹੋਏ ਸਨ। ਜਿਸ ‘ਤੇ ਮਕਾਨ ਮਾਲਕਣ ਕੁਲਦੀਪ ਕੌਰ ਨੇ ਇਤਰਾਜ਼ ਜ਼ਾਹਿਰ ਕੀਤਾ ਅਤੇ ਉਹ ਉਸ ਕੋਲ ਗਈ ‘ਤੇ ਉਸ ਨੂੰ ਗਾਣੇ ਬੰਦ ਕਰਨ ਲਈ ਕਿਹਾ।

ਇਸੇ ਦੌਰਾਨ ਦੋਨਾਂ ਵਿਚ ਬਹਿਸ ਸ਼ੁਰੂ ਹੋ ਗਈ। ਮੁਹੱਲੇ ਦੇ ਲੋਕਾਂ ਨੇ ਆ ਕੇ ਮਾਮਲੇ ਨੂੰ ਸੁਲਝਾ ਦਿੱਤਾ। ਇਸ ਤੋਂ ਬਾਅਦ ਹਰਪ੍ਰੀਤ ਆਪਣੇ ਮਾਤਾ-ਪਿਤਾ ਨੂੰ ਛੱਡਣ ਉਹਨਾਂ ਦੇ ਘਰ ਚਲਾ ਗਿਆ। ਜਦੋਂ ਉਹ ਵਾਪਿਸ ਆਇਆ ਤਾਂ ਮਕਾਨ ਮਾਲਕਣ ਉਸਦੀ ਪਤਨੀ ਨੂੰ ਬੋਲ ਰਹੀ ਸੀ। ਇਸ ਤੋਂ ਝਗੜਾ ਦੁਬਾਰਾ ਸ਼ੁਰੂ ਹੋ ਗਿਆ। ਇਸੇ ਦੌਰਾਨ ਮਕਾਨ ਮਾਲਕਣ ਨੇ ਲੋਹੇ ਦੀ ਰਾਡ ਨੌਜਵਾਨ ਦੇ ਸਿਰ ‘ਤੇ ਮਾਰ ਦਿੱਤੀ ਅਤੇ ਉਹ ਹੇਠਾਂ ਡਿੱਗ ਗਿਆ। ਘਰ ਆਇਆ ਉਸਦਾ ਦੋਸਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

TanentTenant

ਹਰਪ੍ਰੀਤ ਸਿੰਘ ਇਕ ਫੈਕਟਰੀ ਵਿਚ ਆਟੋ ਚਲਾਉਂਦਾ ਸੀ ਅਤੇ ਉਹ ਦੋ ਭੈਣਾਂ ਦਾ ਇਕਲੋਤਾ ਭਰਾ ਸੀ। ਦੋਨਾਂ ਪਰਿਵਾਰਾਂ ਦਾ ਖਰਚਾ ਉਸਦੀ ਕਮਾਈ ਤੋਂ ਚਲਦਾ ਸੀ। ਪੁਲਿਸ ਵੱਲੋਂ 174 ਸੀਆਰਪੀਸੀ ਦੇ ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਇਆ ਗਿਆ ਸੀ, ਜਿਸ ਵਿਚ ਉਸਦੇ ਸਿਰ ‘ਤੇ ਚੋਟ ਪਾਈ ਗਈ ਹੈ।

ਪੁਲਿਸ ਨੇ ਉਸਦੀ ਪਤਨੀ ਦੀ ਸ਼ਿਕਾਇਤ ‘ਤੇ ਮਕਾਨ ਮਾਲਕਣ ਖਿਲਾਫ ਥਾਣਾ ਟਿੱਬਾ ਵਿਚ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ  ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਥਾਣਾ ਮੁੱਖੀ ਇੰਸਪੈਕਟਰ ਪਰਮਜੀਤ ਸਿੰਘ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement