ਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ : MP ਵਿਕਰਮਜੀਤ ਸਾਹਨੀ

By : KOMALJEET

Published : Apr 23, 2023, 3:28 pm IST
Updated : Apr 23, 2023, 3:28 pm IST
SHARE ARTICLE
Youth should be encouraged to participate in sports to stay healthy: MP Vikramjit Sahni
Youth should be encouraged to participate in sports to stay healthy: MP Vikramjit Sahni

112 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ

ਨਵੀਂ ਦਿੱਲੀ : ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਵੱਲ ਪ੍ਰੇਰਿਤ ਕਰੀਏ।  ਅਜੋਕੀ ਜੀਵਨ ਸ਼ੈਲੀ ਅਤੇ ਨੌਕਰੀ ਦੀ ਪ੍ਰੋਫਾਈਲ ਸਾਡੇ ਨੌਜਵਾਨਾਂ ਦੀ ਸਿਹਤ 'ਤੇ ਬਹੁਤ ਸਾਰੇ ਮਾੜੇ ਪ੍ਰਭਾਵ ਪਾਉਂਦੀ ਹੈ, ਜਿਸ ਨਾਲ ਕਈ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ।ਐਤਵਾਰ ਨੂੰ ਦਿੱਲੀ ਵਿੱਚ 112 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਨਾਲ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਉਂਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਵਿੱਚ ਖੇਡਾਂ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਸਮਰੱਥਾ ਹੈ, ਪਰ ਉਨ੍ਹਾਂ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਨੌਜਵਾਨਾਂ ਨੂੰ ਪ੍ਰੇਰਨਾ ਦੀ ਲੋੜ ਹੈ। 

ਅਸਲ ਵਿੱਚ ਸਰਕਾਰ ਅਤੇ ਸਮਾਜ ਦਾ ਫਰਜ਼ ਬਣਦਾ ਹੈ ਕਿ ਉਹ ਨਸ਼ਿਆਂ ਵਿੱਚ ਡੁੱਬਣ ਦੀ ਬਜਾਏ ਆਪਣੀ ਊਰਜਾ ਨੂੰ ਚੈਨਲਾਈਜ਼ ਕਰਨ।  ਸਮਾਗਮ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਮੈਰਾਥਨ ਦਾ ਮਕਸਦ ਵਿਸਾਖੀ ਦਾ ਤਿਉਹਾਰ ਭਾਰਤ ਦੀ ਅਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਨਾ ਹੈ। 

ਇਹ ਵੀ ਪੜ੍ਹੋ:  ਅਰੁਣਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਹਰਜਿੰਦਰ ਸਿੰਘ ਧਾਮੀ

ਉਨ੍ਹਾਂ ਨੇ ਮੈਰਾਥਨ ਦਾ ਥੀਮ ਵੀ ‘ਇੱਕ ਦੌੜ-ਮਨੁੱਖੀ ਦੌੜ’ ਐਲਾਨਦਿਆਂ ਗੁਰਬਾਣੀ ਤੋਂ - ਮਾਨਸ ਕੀ ਜਾਤ ਸਭ ਏਕ ਪਹਿਚਾਨਬੋ, ਦਾ ਜ਼ਿਕਰ ਕੀਤਾ। ਸਿੱਖ ਸੁਪਰਮੈਨ 112 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਨੇ ਰਾਜ ਸਭਾ ਮੈਂਬਰ ਅਤੇ ਪ੍ਰਧਾਨ ਸਨ ਫਾਊਂਡੇਸ਼ਨ, ਅੰਤਰਰਾਸ਼ਟਰੀ ਪ੍ਰਧਾਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਪ੍ਰਧਾਨ ਪਦਮ ਵਿਕਰਮਜੀਤ ਸਾਹਨੀ ਦੀ ਸਰਪ੍ਰਸਤੀ ਹੇਠ ਕਰਵਾਈ ਗਈ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਨੇ ਕਿਹਾ ਕਿ ਸਾਰੀਆਂ ਬੁਰਾਈਆਂ ਨੂੰ ਦੂਰ ਰੱਖਣ ਲਈ ਹਰ ਰੋਜ਼ ਫਿੱਟ ਰਹਿਣਾ ਅਤੇ ਦੌੜਨਾ ਜ਼ਰੂਰੀ ਹੈ। ਇਸ ਦੌਰਾਨ 5ਕੇ ਵਿਸਾਖੀ ਸੁਪਰਸਿੱਖ ਰਨ ਵਿੱਚ 2000 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ, ਜਿਸ ਦੀ ਗੁਰਬਚਨ ਸਿੰਘ ਰੰਧਾਵਾ ਅਤੇ ਬਿਸ਼ਨ ਸਿੰਘ ਬੇਦੀ ਵੱਲੋਂ ਵੀ ਸ਼ੋਭਾ ਵਧਾਈ ਗਈ।

ਕੇਸਰੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਲੋਕ ਦਸਤਾਰਧਾਰੀ ਬਾਈਕ ਸਵਾਰਾਂ ਦੀ ਅਗਵਾਈ ਵਿਚ ਮੈਰਾਥਨ ਵਿਚ ਦੌੜ ਰਹੇ ਸਨ।  ਮੈਰਾਥਨ ਦਾ ਨਾਅਰਾ ਸੀ "ਪ੍ਰਾਊਡ ਟੂ ਬੀ ਏ ਏ ਇੰਡੀਅਨ - ਪ੍ਰਾਉਡ ਟੂ ਬੀ ਏ ਸਿੱਖ"। ਪ੍ਰੋਗਰਾਮ ਦੀ ਸਮਾਪਤੀ ਰੰਗਾਰੰਗ ਭੰਗੜੇ ਅਤੇ ਗਤਕੇ ਨਾਲ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement