
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਆਡੀਟੋਰੀਅਮ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ
ਕਾਲਜ ਵਿੱਚ ਰੁੱਖ ਲਾ ਕੇ ਕੁਦਰਤ ਦਾ ਕੀਤਾ ਸ਼ੁਕਰਾਨਾ
ਚੰਡੀਗੜ੍ਹ/ਨਰੋਟ ਜੈਮਲ ਸਿੰਘ : ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਰੋਟ ਜੈਮਲ ਸਿੰਘ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਅੱਜ ਇਕ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਦੌਰਾਨ ਕੀਤਾ।
Girls coming forward to receive education a sign of new renaissance: Lal Chand Kataruchak
ਇਸ ਮੌਕੇ ਉਹਨਾਂ ਕਿਹਾ ਕਿ ਕਾਲਜ ਦੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਇਸ ਕਾਲਜ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚੋਂ 70 ਫ਼ੀਸਦੀ ਕੁੜੀਆਂ ਹਨ ਜੋ ਕਿ ਸਮਾਜ ਵਿੱਚ ਆ ਰਹੀ ਨਵੀਂ ਜਾਗ੍ਰਿਤੀ ਦਾ ਪ੍ਰਤੀਕ ਹੈ। ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਾਲਜ ਨੂੰ ਜੋ ਵੀ ਮੁੱਦੇ ਦਰਪੇਸ਼ ਹਨ ਉਹਨਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ।
Girls coming forward to receive education a sign of new renaissance: Lal Chand Kataruchak
ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੋਈ ਔਕੜ ਪੇਸ਼ ਨਾ ਆਵੇ ਇਸ ਲਈ ਇਥੇ ਇਕ ਵੱਡਾ ਆਡੀਟੋਰੀਅਮ ਵੀ ਜਲਦ ਵੀ ਉਸਾਰਿਆ ਜਾਵੇਗਾ। ਉਹਨਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ਕਾਲਜ ਦੇ ਗਰਾਊਂਡ ਨੂੰ ਪੱਧਰਾ ਕਰਕੇ ਖੇਡਾਂ ਦੇ ਕਾਬਿਲ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਮੁੰਡੇ ਅਤੇ ਕੁੜੀਆਂ ਇੱਥੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ।
Girls coming forward to receive education a sign of new renaissance: Lal Chand Kataruchak
ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਡਾ. ਅਰਪਨਾ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨਾਲ ਉਹਨਾਂ ਦੀ ਜਾਣ-ਪਛਾਣ ਕਰਵਾਈ। ਉਹਨਾਂ ਇਸ ਮੌਕਾ ਕਾਲਜ ਵਿੱਚ ਪੜ੍ਹਾਏ ਜਾ ਰਹੇ ਕੋਰਸਾਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਨਵੇਂ ਸੈਸ਼ਨ ਵਿੱਚ ਕੁਝ ਹੋਰ ਨਵੇਂ ਕੋਰਸ ਕਾਲਜ ਵਿਖੇ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
Girls coming forward to receive education a sign of new renaissance: Lal Chand Kataruchak
ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਤਰੀ ਵੱਲੋਂ ਇਸ ਮੌਕੇ ਕਾਲਜ ਵਿੱਚ ਇਕ ਰੁੱਖ ਲਗਾ ਕੇ ਕੁਦਰਤ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ। ਮਹਿਮਾਨਾਂ ਦਾ ਧੰਨਵਾਦ ਪ੍ਰੋ. ਗੁਰਪ੍ਰੀਤ ਸਿੰਘ ਅਤੇ ਸਟੇਜ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ। ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਬਲਾਕ ਪ੍ਰਧਾਨ ਕੁਲਵੰਤ ਸਿੰਘ ਅਤੇ ਮਹਾਰਾਣਾ ਪ੍ਰਤਾਪ ਸਕੂਲ ਦੇ ਪ੍ਰਿੰਸੀਪਲ ਪਾਲ ਸਿੰਘ ਵੀ ਮੌਜੂਦ ਸਨ।