
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 196 ਦੌੜਾਂ ਬਣਾਈਆਂ।
T20 World Cup: ਨਵੀਂ ਦਿੱਲੀ - ਭਾਰਤੀ ਟੀਮ ਨੇ ਬੰਗਲਾਦੇਸ਼ ਖਿਲਾਫ਼ ਸੁਪਰ ਅੱਠ ਦੇ ਆਪਣੇ ਦੂਜੇ ਮੈਚ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ ਸੈਮੀਫਾਈਨਲ 'ਚ ਦਾਅਵਾ ਲਗਭਗ ਪੱਕਾ ਕਰ ਲਿਆ ਹੈ। ਦੂਜੇ ਪਾਸੇ ਬੰਗਲਾਦੇਸ਼ ਆਪਣਾ ਲਗਾਤਾਰ ਦੂਜਾ ਮੈਚ ਹਾਰ ਗਿਆ ਅਤੇ ਉਸ ਲਈ ਅੱਗੇ ਦਾ ਰਸਤਾ ਲਗਭਗ ਖ਼ਤਮ ਹੋ ਗਿਆ ਹੈ।
ਹਾਰਦਿਕ ਪੰਡਯਾ ਦੇ ਅਰਧ ਸੈਂਕੜੇ ਤੋਂ ਬਾਅਦ ਰਿਸਟ ਸਪਿਨਰ ਕੁਲਦੀਪ ਯਾਦਵ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਸੁਪਰ ਅੱਠ ਪੜਾਅ ਦੇ ਮੈਚ ਵਿਚ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 196 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ ਅੱਠ ਵਿਕਟਾਂ 'ਤੇ 146 ਦੌੜਾਂ ਹੀ ਬਣਾ ਸਕੀ।
ਭਾਰਤ ਦੀ ਜੇਤੂ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੀ ਅਤੇ ਟੀਮ ਨੇ ਟੂਰਨਾਮੈਂਟ ਵਿਚ ਆਪਣਾ ਲਗਾਤਾਰ ਪੰਜਵਾਂ ਮੈਚ ਜਿੱਤ ਲਿਆ। ਭਾਰਤੀ ਟੀਮ ਨੇ ਸੁਪਰ ਅੱਠ ਗੇੜ ਵਿੱਚ ਲਗਾਤਾਰ ਦੋ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚਣ ਦਾ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ। ਟੀਮ ਹੁਣ 24 ਜੂਨ ਨੂੰ ਇਸ ਪੜਾਅ ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਨਾਲ ਭਿੜੇਗੀ।