ਦਿੱਲੀ 2036 ਓਲੰਪਿਕ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ : ਰੇਖਾ ਗੁਪਤਾ

By : JUJHAR

Published : Jun 23, 2025, 1:33 pm IST
Updated : Jun 23, 2025, 1:33 pm IST
SHARE ARTICLE
Delhi is fully prepared to host 2036 Olympics: Rekha Gupta
Delhi is fully prepared to host 2036 Olympics: Rekha Gupta

ਕਿਹਾ, ਭਾਰਤ ਓਲੰਪਿਕ ਨੂੰ ਪੂਰੀ ਲਗਨ ਨਾਲ ਆਯੋਜਿਤ ਕਰੇਗਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਅਤੇ ਪੂਰਾ ਦੇਸ਼ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਗੁਪਤਾ ਨੇ ਉਮੀਦ ਜਤਾਈ ਕਿ ਵਿਸ਼ਵ ਭਾਈਚਾਰਾ ਇਹ ਸਨਮਾਨ ਭਾਰਤ ਨੂੰ ਦੇਵੇਗਾ, ਜੋ ਓਲੰਪਿਕ ਨੂੰ ਪੂਰੀ ਲਗਨ ਨਾਲ ਆਯੋਜਿਤ ਕਰੇਗਾ। ਗੁਪਤਾ ਕੇਂਦਰੀ ਖੇਡ ਮੰਤਰੀ ਮਨਸੁਖ ਮੰਡਾਵੀਆ ਦੇ ਨਾਲ ਇੱਥੇ ਜੇਐਲਐਨ ਸਟੇਡੀਅਮ ਤੋਂ ‘ਓਲੰਪਿਕ ਡੇ ਰਨ’ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।

ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਵੀ ਇਸ ਮੌਕੇ ’ਤੇ ਮੌਜੂਦ ਸਨ। ਗੁਪਤਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਦਿੱਲੀ ਵਿਚ ’ਓਲੰਪਿਕ ਡੇ ਰਨ’ ਬਹੁਤ ਖ਼ੁਸ਼ੀ ਲੈ ਕੇ ਆਈ ਕਿਉਂਕਿ ਹਜ਼ਾਰਾਂ ਨਿਵਾਸੀਆਂ ਨੇ ਇਸ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਖਿਡਾਰੀਆਂ ਲਈ ਬਿਹਤਰ ਖੇਡ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਲ ਲਗਾਤਾਰ ਵਧ ਰਿਹਾ ਹੈ। ਦਿੱਲੀ ਅਤੇ ਪੂਰਾ ਦੇਸ਼ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

ਜਨਵਰੀ 2025 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ 2036 ਓਲੰਪਿਕ ਲਈ ਮੇਜ਼ਬਾਨੀ ਅਧਿਕਾਰ ਜਿੱਤਣ ਲਈ ਆਪਣੀ ਸ਼ਕਤੀ ਵਿਚ ਸਭ ਕੁਝ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ 2023 ਵਿਚ ਮੁੰਬਈ ਵਿਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਸੈਸ਼ਨ ਦੌਰਾਨ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦਾ ਭਾਰਤ ਦਾ ਇਰਾਦਾ ਜ਼ਾਹਰ ਕੀਤਾ ਸੀ। ਭਾਰਤੀ ਓਲੰਪਿਕ ਐਸੋਸੀਏਸ਼ਨ ਨੇ IOC ਨੂੰ ਇੱਕ ਅਧਿਕਾਰਤ ਇਰਾਦਾ ਪੱਤਰ ਸੌਂਪਿਆ ਹੈ।ਕਤਰ ਅਤੇ ਸਾਊਦੀ ਅਰਬ ਵਰਗੇ ਦੇਸ਼ ਵੀ 2036 ਦੀ ਮੇਜ਼ਬਾਨੀ ਅਧਿਕਾਰ ਜਿੱਤਣ ਦੀ ਦੌੜ ਵਿੱਚ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement