
ਨਿਸ਼ਾਦ ਕੁਮਾਰ ਨੇ ਪੁਰਸ਼ਾਂ ਦੀ ਉੱਚੀ ਛਾਲ ਟੀ-47 ਵਰਗ ਵਿਚ 2.02 ਮੀਟਰ ਦੀ ਦੂਰੀ ਤੈਅ ਕਰਕੇ, ਏਸ਼ੀਅਨ ਖੇਡਾਂ ਦੇ ਰਿਕਾਰਡ ਨੂੰ ਤੋੜਦਿਆਂ ਇਕ ਇਤਿਹਾਸਕ ਜਿੱਤ ਦਰਜ ਕੀਤੀ
ਹਾਂਗਜ਼ੂ: ਏਸ਼ੀਆਈ ਪੈਰਾ ਖੇਡਾਂ 2023 ਵਿਚ, ਭਾਰਤ ਦੇ ਨਿਸ਼ਾਦ ਕੁਮਾਰ ਨੇ ਹਾਈ ਜੰਪ ਟੀ-47 ਫਾਈਨਲ ਜਿੱਤ ਕੇ ਸੋਨ ਤਮਗ਼ਾ ਜਿੱਤਿਆ ਹੈ। ਨਿਸ਼ਾਦ ਕੁਮਾਰ ਨੇ ਪੁਰਸ਼ਾਂ ਦੀ ਉੱਚੀ ਛਾਲ ਟੀ-47 ਵਰਗ ਵਿਚ 2.02 ਮੀਟਰ ਦੀ ਦੂਰੀ ਤੈਅ ਕਰਕੇ, ਏਸ਼ੀਅਨ ਖੇਡਾਂ ਦੇ ਰਿਕਾਰਡ ਨੂੰ ਤੋੜਦਿਆਂ ਇਕ ਇਤਿਹਾਸਕ ਜਿੱਤ ਦਰਜ ਕੀਤੀ ਹੈ।
ਇਹ ਵੀ ਪੜ੍ਹੋ: ਜੇਕਰ ਬੀਜੇਪੀ ਅਗਲੇ ਪੰਜ ਸਾਲਾਂ ਲਈ ਵਾਪਸ ਆ ਗਈ ਤਾਂ ਦੇਸ਼ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ- ਕੇਜਰੀਵਾਲ
ਚੌਥੀਆਂ ਏਸ਼ੀਆਈ ਪੈਰਾ ਖੇਡਾਂ ਚੀਨ ਦੇ ਹਾਂਗਜ਼ੂ ਵਿਚ ਕਰਵਾਈਆਂ ਜਾ ਰਹੀਆਂ ਹਨ ਅਤੇ ਭਾਰਤੀ ਦਲ ਇਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਹੁਣ ਤਕ ਭਾਰਤ ਨੇ ਤਿੰਨ ਸੋਨ, ਤਿੰਨ ਚਾਂਦੀ ਅਤੇ 3 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 9 ਤਮਗ਼ੇ ਜਿੱਤੇ ਹਨ।