
ਅੱਜ ਸ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮ੍ਰਿਤਸਰ ਨੂੰ
ਅੰਮ੍ਰਿਤਸਰ, 23 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਅੱਜ ਸ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ। ਜਿਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ। ਔਜਲਾ ਨੇ ਸਾਰੀਆਂ ਰਾਜਸੀ, ਧਾਰਮਕ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਦਾ ਧਨਵਾਦ ਕਰਦੇ ਹਨ ਜਿਨ੍ਹਾਂ ਨੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ਦੀ ਜ਼ੋਰਦਾਰ ਆਵਾਜ਼ ਉਠਾਈ ਸੀ।
File photo
ਉਨ੍ਹਾਂ ਕਿਹਾ ਕਿ ਉਹ ਵਿਸ਼ੇਸ਼ ਤੌਰ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਸ਼ਵੇਤ ਮਲਿਕ ਮੈਂਬਰ ਰਾਜ ਸਭਾ ਦਾ ਧਨਵਾਦ ਕਰਦੇ ਹਨ। ਜਿਨ੍ਹਾਂ ਦੇ ਯਤਨਾਂ ਸਦਕਾ ਅੰਮ੍ਰਿਤਸਰ ਨੂੰ ਇਸ ਐਕਸਪ੍ਰੈੱਸ ਵੇਅ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਐਕਸਪ੍ਰੈਸ ਵੇਅ ਵਿਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਦੇ ਵਪਾਰ ਵਿਚ ਕਾਫ਼ੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।
ਸਾਰੀਆਂ ਰਾਜਸੀ, ਧਾਰਮਕ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਦਾ ਕੀਤਾ ਧਨਵਾਦ