ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ, ਅੰਬਿਕਾ ਸੋਨੀ ਤੇ ਬਲਵਿੰਦ ਭੂੰਦੜ ਦਾ ਕਾਰਜਕਾਲ ਹੋ ਰਿਹਾ ਹੈ ਖ਼ਤਮ 
Published : May 24, 2022, 11:14 am IST
Updated : May 24, 2022, 11:14 am IST
SHARE ARTICLE
Rajya Sabha
Rajya Sabha

ਪੰਜਾਬ ਵਿਚ ਆਮ ਆਦਮੀ ਪਾਰਟੀ ਕੋਲ 117 ਵਿਚੋਂ 92 ਵਿਧਾਨ ਸਭਾ ਸੀਟਾਂ ਹਨ। ਅਜਿਹੇ 'ਚ ਦੋਵੇਂ ਸੀਟਾਂ ਉਹਨਾਂ ਦੇ ਖਾਤੇ 'ਚ ਜਾਣੀਆਂ ਲਾਜ਼ਮੀ ਹਨ

 

ਚੰਡੀਗੜ੍ਹ - ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਜਾਣਗੀਆਂ। ਨਾਮਜ਼ਦਗੀਆਂ ਦੀ ਪ੍ਰਕਿਰਿਆ 31 ਮਈ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 2 ਰਾਜ ਸਭਾ ਸੀਟਾਂ 4 ਜੁਲਾਈ ਨੂੰ ਖਾਲੀ ਹੋ ਜਾਣਗੀਆਂ। ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਰਹੀਆਂ ਹਨ।

Ambika Soni, Balwinder Singh BhunderAmbika Soni, Balwinder Singh Bhunder

ਪੰਜਾਬ ਵਿਚ ਆਮ ਆਦਮੀ ਪਾਰਟੀ ਕੋਲ 117 ਵਿਚੋਂ 92 ਵਿਧਾਨ ਸਭਾ ਸੀਟਾਂ ਹਨ। ਅਜਿਹੇ 'ਚ ਦੋਵੇਂ ਸੀਟਾਂ ਉਹਨਾਂ ਦੇ ਖਾਤੇ 'ਚ ਜਾਣੀਆਂ ਲਾਜ਼ਮੀ ਹਨ। ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਆਪ ਕਿਹੜੇ ਦੋ ਚਿਹਰਿਆਂ ਨੂੰ ਰਾਜ ਸਭਾ 'ਚ ਭੇਜੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ 24 ਤੋਂ 31 ਮਈ ਤੱਕ ਬਰੀ ਜਾ ਸਕੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 3 ਜੂਨ ਹੈ।

Rajya Sabha Rajya Sabha

ਇਸ ਤੋਂ ਬਾਅਦ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਚੋਣਾਂ ਦਾ ਕੰਮ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਨਾਮਜ਼ਦਗੀ ਲਈ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। ਉਨ੍ਹਾਂ ਕੋਲ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। 

 

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement