
ਖੇਡ ਮੰਤਰੀ ਨੇ ਮਾਕਾ ਟਰਾਫ਼ੀ ਜਿੱਤਣ ਉਤੇ ਪੰਜਾਬ ਯੂਨੀਵਰਸਿਟੀ ਦੀ ਵੀ ਕੀਤੀ ਸ਼ਲਾਘਾ
ਚੰਡੀਗੜ੍ਹ 24 ਅਗਸਤ: ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਅਤੇ ਮਾਕਾ ਟਰਾਫ਼ੀ ਜਿੱਤਣ ਵਾਲੀ ਪੰਜਾਬ ਯੂਨੀਵਰਸਿਟੀ ਨੂੰ ਵਧਾਈ ਦਿੱਤੀ ਹੈ। ਕੋਵਿਡ-19 ਮਹਾਂਮਾਰੀ ਕਾਰਨ ਇਹ ਐਵਾਰਡ ਸਮਾਰੋਹ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਆਨਲਾਈਨ ਮਾਧਿਅਮ ਰਾਹੀਂ ਹੋਵੇਗਾ।
Ajit Singh (Hockey)
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਸੂਬੇ ਦੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਨੂੰ ਅਰਜੁਨਾ ਐਵਾਰਡ ਲਈ ਚੁਣਿਆ ਗਿਆ ਹੈ, ਜਦੋਂ ਕਿ ਕੁਲਦੀਪ ਸਿੰਘ ਭੁੱਲਰ (ਅਥਲੈਟਿਕਸ), ਅਜੀਤ ਸਿੰਘ (ਹਾਕੀ), ਮਨਪ੍ਰੀਤ ਸਿੰਘ (ਕਬੱਡੀ), ਮਨਜੀਤ ਸਿੰਘ (ਰੋਇੰਗ), ਸੁਖਵਿੰਦਰ ਸਿੰਘ ਸੰਧੂ (ਫ਼ੁਟਬਾਲ) ਅਤੇ ਲੱਖਾ ਸਿੰਘ (ਮੁੱਕੇਬਾਜ਼ੀ) ਨੂੰ ਧਿਆਨ ਚੰਦ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ।
Kuldeep Singh Bhullar (Athletics)
ਇਸੇ ਤਰ੍ਹਾਂ ਤੇਨਜ਼ਿੰਗ ਨੋਰਗੇ ਨੈਸ਼ਨਲ ਐਡਵੈਂਚਰ ਐਵਾਰਡ ਲਈ ਕਰਨਲ ਸਰਫ਼ਰਾਜ਼ ਸਿੰਘ ਪੁੱਤਰ ਕਰਨਲ ਬਲਬੀਰ ਸਿੰਘ ਹਾਕੀ ਓਲੰਪੀਅਨ ਨੂੰ ਚੁਣਿਆ ਗਿਆ ਹੈ, ਜਦੋਂ ਕਿ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਮਿਲੇਗੀ।
Lakha Singh (Boxer)
ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਪੰਜਾਬ, ਖੇਡਾਂ ਦੇ ਖੇਤਰ ਵਿੱਚ ਮੁੜ ਆਪਣੀ ਸ਼ਾਨ ਬਹਾਲ ਕਰਨ ਦੀ ਰਾਹ ਉਤੇ ਹੈ ਅਤੇ ਇਹ ਮਾਣਮੱਤੇ ਕੌਮੀ ਐਵਾਰਡ ਲਈ ਐਲਾਨੀ ਸੂਚੀ ਇਸ ਗੱਲ ਦੀ ਗਵਾਹੀ ਭਰਦੀ ਹੈ।
Hockey player Akashdeep Singh
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਅਤੇ ਖੇਡਾਂ ਲਈ ਅਪਣਾਈ ਸਰਗਰਮ ਭੂਮਿਕਾ ਨਾਲ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣੇਗਾ।
Col. Sarfraz Singh land Adventure
ਰਾਣਾ ਸੋਢੀ ਨੇ ਖੇਡਾਂ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤ ਕਰਨ ਵਾਲੇ ਸਾਰੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਿੱਤਾ ਕਿ ਉਹ ਜਿਹੜੀਆਂ ਵੀ ਅਗਲੀਆਂ ਖੇਡਾਂ ਵਿੱਚ ਭਾਗ ਲੈਣ ਦੀ ਯੋਜਨਾਵਾਂ ਬਣਾ ਰਹੇ ਹਨ, ਉਸ ਵਿੱਚ ਪੰਜਾਬ ਸਰਕਾਰ ਪੂਰਾ ਸਹਿਯੋਗ ਦੇਵੇਗੀ।
Manjeet Singh (Rowing)
Manpreet Singh (Kabaddi)
Sukhwinder Singh Sandhu (Football)