ਜੇ ਭਾਰਤ ਏਸ਼ੀਆ ਕੱਪ ਖੇਡਣ ਪਾਕਿ ਨਾ ਆਇਆ ਤਾਂ ਅਸੀਂ ਵੀ ਨਹੀਂ ਆਉਣਾ: PCB
Published : Jan 25, 2020, 5:08 pm IST
Updated : Jan 25, 2020, 5:08 pm IST
SHARE ARTICLE
Wasim Khan
Wasim Khan

ਪੀਸੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਸੀਮ ਖਾਨ ਨੇ ਸ਼ਨੀਵਾਰ...

ਕਰਾਚੀ: ਪੀਸੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਸੀਮ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿੱਚ ਹੋਣ ਵਾਲਾ ਏਸ਼ੀਆ ਕੱਪ ਟੀ-20 ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰੇਗੀ ਤਾਂ ਪਾਕਿਸਤਾਨ ਵੀ 2021 ਵਿਸ਼ਵ ਕੱਪ ਲਈ ਆਪਣੀ ਟੀਮ ਨੂੰ ਭਾਰਤ ਨਹੀਂ ਭੇਜੇਗਾ।

India TeamIndia Team

ਖਾਨ ਨੇ ਲਾਹੌਰ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਭਾਰਤੀ ਟੀਮ ਏਸ਼ੀਆ ਕੱਪ ਲਈ ਜੇਕਰ ਪਾਕਿਸਤਾਨ ਨਹੀਂ ਆਵੇਗੀ ਤਾਂ ਅਸੀਂ ਵੀ ਉਨ੍ਹਾਂ ਦੀ ਮੇਜਬਾਨੀ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ (2021) ਵਿੱਚ ਭਾਗ ਲੈਣ ਤੋਂ ਮਨਾ ਕਰ ਦੇਵਾਂਗੇ।

India Team India Team

ਪਾਕਿਸਤਾਨ ਕ੍ਰਿਕੇਟ ਬੋਰਡ (ਪੀਸੀਬੀ)  ਦੇ ਇਸ ਸੀਨੀਅਰ ਅਧਿਕਾਰੀ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਿਜ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਬੋਰਡ ਨੇ ਬੰਗਲਾ ਦੇਸ਼ ਨੂੰ ਪਾਕਿਸਤਾਨ ਦੇ ਦੌਰੇ ਲਈ ਮਨਾਉਣ ਦੇ ਏਵਜ ਵਿੱਚ ਏਸ਼ੀਆ ਕੱਪ ਦੀ ਮੇਜਬਾਨੀ ਉਨ੍ਹਾਂ ਨੂੰ ਸੌਂਪ ਦਿੱਤੀ ਸੀ।

PCB and BCCI PCB and BCCI

ਉਨ੍ਹਾਂ ਨੇ ਕਿਹਾ ਏਸ਼ੀਆਈ ਕ੍ਰਿਕੇਟ ਕਾਉਂਸਿਲ (ਏਸੀਸੀ) ਨੇ ਮੇਜਬਾਨੀ ਦਾ ਅਧਿਕਾਰ ਸਾਨੂੰ ਸੌਪਿਆ ਹੈ ਅਤੇ ਅਸੀਂ ਇਸਨੂੰ ਕਿਸੇ ਹੋਰ ਨੂੰ ਨਹੀਂ ਦੇ ਸਕਦੇ। ਸਾਡੇ ਕੋਲ ਇਸਦਾ ਅਧਿਕਾਰ ਨਹੀਂ ਹੈ। ਖਾਨ ਨੇ ਹਾਲਾਂਕਿ ਮੰਨਿਆ ਕਿ ਭਾਰਤ ਨਾਲ ਤਨਾਅ ਦੇ ਕਾਰਨ ਪਾਕਿਸਤਾਨ ਏਸ਼ੀਆ ਕੱਪ ਦੀ ਮੇਜਬਾਨੀ ਲਈ ਦੋ ਸਥਾਨਾਂ ‘ਤੇ ਵਿਚਾਰ ਕਰ ਰਿਹਾ ਹੈ।

Pakistan Team Pakistan Team

ਭਾਰਤ ਨੇ 2008 ਤੋਂ ਪਾਕਿਸਤਾਨ ਦਾ ਦੌਰਾ ਨਹੀਂ ਕੀਤਾ ਹੈ ਜਦਕਿ ਉਸਨੇ ਰਾਜਨੀਤਕ ਅਤੇ ਸਿਆਸਤੀ ਸਬੰਧਾਂ ਦੇ ਕਾਰਨ 2007 ਤੋਂ ਪਾਕਿਸਤਾਨ ਸਾਰੇ ਦੁਵੱਲੇ ਲੜੀ ਨਹੀਂ ਖੇਡੀ ਹੈ। ਪਾਕਿਸਤਾਨ ਨੇ ਸੀਮਿਤ ਓਵਰਾਂ ਦੀ ਲੜੀ ਲਈ 2012 ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਕ੍ਰਿਕੇਟ ਮਾਹਰਾਂ ਦਾ ਮੰਨਣਾ ਹੈ ਕਿ ਏਸ਼ੀਆ ਕੱਪ ਦੀ ਮੇਜਬਾਨੀ ਵਿੱਚ ਪਾਕਿਸਤਾਨ ਲਈ ਮੁੱਖ ਅੜਚਨ ਇਹ ਹੋਵੇਗੀ ਕਿ ਕੀ ਭਾਰਤ ਸੁਰੱਖਿਆ ਕਾਰਨਾ ਨਾਲ ਇੱਥੇ ਖੇਡਣ ਲਈ ਸਹਿਮਤ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement