ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ ਸੀਨੀਅਰ ਦੇ ਨਾਂਅ ’ਤੇ ਰੱਖਿਆ ਜਾਵੇਗਾ
Published : May 25, 2021, 8:42 am IST
Updated : May 25, 2021, 8:43 am IST
SHARE ARTICLE
Balbir Singh Sr.
Balbir Singh Sr.

ਰਾਣਾ ਸੋਢੀ ਨੇ ਦਿਤੀ ਮਨਜ਼ੂਰੀ

ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈਂ) : ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ ’ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਤ ਕੀਤਾ ਜਾਵੇਗਾ। 

Balbir Singh Sr.Balbir Singh Sr.

ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਤ ਕੀਤਾ ਜਾਵੇਗਾ। 

 

Rana Gurmit Singh SodhiRana Gurmit Singh Sodhi

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਉਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤਕ ਕੋਈ ਵੀ ਉਨ੍ਹਾਂ ਦਾ ਉਲੰਪਿਕ ਫ਼ਾਈਨਲ ਦਾ ਰੀਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਉਲੰਪਿਕ ਖੇਡਾਂ ਦੇ ਫ਼ਾਈਨਲ ਵਿਚ ਪੰਜ ਗੋਲ ਦਾਗੇ ਜਿਸ ਵਿਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।

Balbir Singh Sr.Balbir Singh Sr.

ਬਲਬੀਰ ਸਿੰਘ ਸੀਨੀਅਰ 1971 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਅਤੇ ਮੁੱਖ ਕੋਚ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵਲ ਉਤਸ਼ਾਹਤ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement