ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ
Published : May 25, 2021, 4:25 pm IST
Updated : May 25, 2021, 4:28 pm IST
SHARE ARTICLE
 Rana Gurmit Singh Sodhi
Rana Gurmit Singh Sodhi

ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ

ਚੰਡੀਗੜ੍ਹ: ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਗਿਆ। ਹੁਣ ਸਟੇਡੀਅਮ ਨੂੰ "ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ" ਵਜੋਂ ਜਾਣਿਆ ਜਾਵੇਗਾ।

 Rana Gurmit Singh Sodhi,Rana Gurmit Singh Sodhi

ਰਾਣਾ ਸੋਢੀ ਨੇ ਇਸ ਮੌਕੇ ਐਲਾਨ ਕੀਤਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਣ `ਤੇ ਇਸ ਸਟੇਡੀਅਮ ਵਿਖੇ ਮਹਾਨ ਅੰਤਰਰਾਸ਼ਟਰੀ ਖਿਡਾਰੀ ਦੀ ਯਾਦ ਵਿਚ ਇਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਬਲਬੀਰ ਸਿੰਘ ਸੀਨੀਅਰ ਦੇ ਪੋਤੇ ਕਬੀਰ ਸਿੰਘ ਨੇ ਖੇਡ ਮੰਤਰੀ ਨੂੰ ਸਨੇਹ ਭਾਵਨਾ ਵਜੋਂ ਪ੍ਰਿੰਸੀਪਲ ਸਰਵਣ ਸਿੰਘ ਦੁਆਰਾ ਲਿਖੀ ਕਿਤਾਬ ਗੋਲਡਨ ਗੋਲ ਵੀ ਭੇਟ ਕੀਤੀ।

 Rana Gurmit Singh Sodhi,Rana Gurmit Singh Sodhi

ਖੇਡ ਮੰਤਰੀ ਨੇ ਦੱਸਿਆ ਕਿ ਖੇਡ ਵਿਭਾਗ ਸੂਬੇ ਦੇ ਹੁਨਰਮੰਦ ਖਿਡਾਰੀਆਂ ਲਈ ਇਸ ਮਹਾਨ ਖਿਡਾਰੀ ਦੇ ਨਾਮ ‘ਤੇ ਸਕਾਲਰਸ਼ਿਪ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿੱਚ ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਇਕ ਬੁੱਤ ਵੀ ਸਥਾਪਤ ਕੀਤਾ ਜਾਵੇਗਾ।ਖੇਡ ਮੰਤਰੀ ਨੇ ਮਹਾਨ ਖਿਡਾਰੀ ਦੀ ਯਾਦ ਵਿਚ ਬੂਟੇ ਵੀ ਲਗਾਏ

 Rana Gurmit Singh Sodhi,Rana Gurmit Singh Sodhi

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।

Balbir Singh Sr.Balbir Singh Sr.

ਬਲਬੀਰ ਸਿੰਘ ਸੀਨੀਅਰ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ। ਪੰਜਾਬ ਸਰਕਾਰ ਨੇ ਇਸ ਮਹਾਨ ਖਿਡਾਰੀ ਨੂੰ ਸਾਲ 2019 ਵਿਚ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਸੀ।

Balbir Singh Sr.Balbir Singh Sr.

ਇਸ ਮੌਕੇ ਚਾਰ ਓਲੰਪਿਅਨ ਖਿਡਾਰੀ ਰਜਿੰਦਰ ਸਿੰਘ ਸੀਨੀਅਰ, ਰਜਿੰਦਰ ਸਿੰਘ ਜੂਨੀਅਰ, ਅਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਅਤੇ ਸਕੱਤਰ, ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਡੀਪੀਐਸ ਖਰਬੰਦਾ ਅਤੇ ਜੁਆਇੰਟ ਡਾਇਰੈਕਟਰ ਕਰਤਾਰ ਸਿੰਘ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM
Advertisement