ਸ਼ੋਸਲ ਮੀਡੀਆ ਰਾਹੀਂ ਦਿਤੀ ਜਾਣਕਾਰੀ
ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦਿੱਗਜ ਕ੍ਰਿਕਟਰ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਲਿਖ ਕੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਯੁਵਰਾਜ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦੇ ਘਰ ਇਕ ਬੱਚੀ ਨੇ ਜਨਮ ਲਿਆ ਹੈ ਅਤੇ ਉਹ ਪਿਤਾ ਬਣ ਗਏ ਹਨ।
ਇਹ ਵੀ ਪੜ੍ਹੋ: ਰਾਜਪਾਲ ਦੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ 'ਤੇ 'ਆਪ' ਸਰਕਾਰ ਦਾ ਜਵਾਬ
ਯੁਵਰਾਜ ਸਿੰਘ ਨੇ ਆਪਣੀ ਪਤਨੀ ਹੇਜ਼ਲ ਕੀਚ ਨਾਲ ਸੋਸ਼ਲ ਮੀਡੀਆ 'ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਦੋਵੇਂ ਆਪਣੇ ਬੱਚਿਆਂ ਨਾਲ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਯੁਵਰਾਜ ਸਿੰਘ ਜਨਵਰੀ 2022 'ਚ ਬੇਟੇ ਦੇ ਪਿਤਾ ਬਣੇ ਸਨ।
ਇਹ ਵੀ ਪੜ੍ਹੋ: ਬ੍ਰਿਕਸ ਤੋਂ ਬਾਅਦ ਭਾਰਤ 'ਚ G-20 'ਚ ਸ਼ਾਮਲ ਨਹੀਂ ਹੋਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ
ਸਾਲ 2016 ਵਿਚ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਵਿਆਹ ਹੋਇਆ ਸੀ। ਇਸ ਤੋਂ ਪਹਿਲਾਂ ਯੁਵਰਾਜ ਸਿੰਘ ਅਤੇ ਹੇਜ਼ਲ ਦੀ ਲਵ ਸਟੋਰੀ ਵੀ ਸੁਰਖੀਆਂ 'ਚ ਰਹੀ ਸੀ। ਹੇਜ਼ਲ ਨਾਲ ਵਿਆਹ ਕਰਨ ਲਈ ਯੁਵਰਾਜ ਨੂੰ ਕਾਫੀ ਸੰਘਰਸ਼ ਕਰਨਾ ਪਿਆ ਸੀ। ਇਕ ਇੰਟਰਵਿਊ 'ਚ ਯੁਵਰਾਜ ਨੇ ਦੱਸਿਆ ਸੀ ਕਿ ਹੇਜ਼ਲ ਨੇ ਕਰੀਬ 3 ਮਹੀਨੇ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਫਰੈਂਡ ਰਿਕਵੈਸਟ ਸਵੀਕਾਰ ਕੀਤੀ ਸੀ। ਹੇਜ਼ਲ ਕੀਚ ਕਈ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਉਹ ਸਲਮਾਨ ਖਾਨ ਦੀ ਫਿਲਮ ਬਾਡੀਗਾਰਡ ਵਿਚ ਵੀ ਨਜ਼ਰ ਆਈ ਸੀ। ਇਸ ਫਿਲਮ 'ਚ ਉਨ੍ਹਾਂ ਨੇ ਕਰੀਨਾ ਕਪੂਰ ਦੀ ਦੋਸਤ ਦਾ ਕਿਰਦਾਰ ਨਿਭਾਇਆ ਸੀ।