ਏਸ਼ੀਆਈ ਖੇਡਾਂ: ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Published : Sep 25, 2023, 6:37 pm IST
Updated : Sep 25, 2023, 6:37 pm IST
SHARE ARTICLE
India Team
India Team

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ-   ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। 

ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। 

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ।

ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement