
ਬੀਤੇ ਦਿਨ ਖੇਡੇ ਗਏ ਸੁਪਰ ਫੋਰ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ
India and Pakistan Asia Cup News: ਭਾਰਤੀ ਟੀਮ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਬੁੱਧਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਸੁਪਰ ਫੋਰ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ। ਫਾਈਨਲ ਵਿੱਚ ਭਾਰਤ ਦਾ ਸਾਹਮਣਾ ਅੱਜ ਦੇ ਪਾਕਿਸਤਾਨ-ਬੰਗਲਾਦੇਸ਼ ਮੈਚ ਦੇ ਜੇਤੂ ਨਾਲ ਹੋਵੇਗਾ। ਜੇਕਰ ਪਾਕਿਸਤਾਨ ਇਹ ਮੈਚ ਜਿੱਤ ਜਾਂਦਾ ਹੈ, ਤਾਂ ਇਹ ਏਸ਼ੀਆ ਕੱਪ ਦੇ 41 ਸਾਲਾਂ ਦੇ ਇਤਿਹਾਸ ਵਿੱਚ ਪਹਿਲਾ ਭਾਰਤ-ਪਾਕਿਸਤਾਨ ਫ਼ਾਈਨਲ ਹੋਵੇਗਾ।
ਕੱਲ੍ਹ ਹੋਏ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਲਈ ਸੱਦਾ ਦਿੱਤਾ। ਭਾਰਤੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ 'ਤੇ 168 ਦੌੜਾਂ ਬਣਾਈਆਂ। ਜਵਾਬ ਵਿੱਚ ਬੰਗਲਾਦੇਸ਼ ਦੀ ਟੀਮ 19.3 ਓਵਰਾਂ ਵਿੱਚ 127 ਦੌੜਾਂ 'ਤੇ ਆਲ ਆਊਟ ਹੋ ਗਈ। 37 ਗੇਂਦਾਂ 'ਤੇ 75 ਦੌੜਾਂ ਬਣਾਉਣ ਵਾਲੇ ਅਭਿਸ਼ੇਕ ਸ਼ਰਮਾ ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ। ਇਸ ਜਿੱਤ ਨਾਲ, ਭਾਰਤ ਨੇ ਚਾਰ ਟੀਮਾਂ ਦੇ ਗਰੁੱਪ ਵਿੱਚ ਨੰਬਰ ਇੱਕ ਸਥਾਨ ਹਾਸਲ ਕਰ ਲਿਆ।
(For more news apart from “India and Pakistan Asia Cup News, ” stay tuned to Rozana Spokesman.)