BCCI ਨੇ ਦੋ ਪਾਕਿਸਤਾਨੀ ਖਿਡਾਰੀਆਂ ਵਿਰੁਧ ICC ਕੋਲ ਕਰਵਾਈ ਸ਼ਿਕਾਇਤ ਦਰਜ
Published : Sep 25, 2025, 11:20 am IST
Updated : Sep 25, 2025, 11:20 am IST
SHARE ARTICLE
The BCCI has Filed a Complaint with the ICC Against Two Pakistani Players Latest News in Punjabi 
The BCCI has Filed a Complaint with the ICC Against Two Pakistani Players Latest News in Punjabi 

ਸੁਪਰ-4 ਮੈਚ ਦੌਰਾਨ ਭੜਕਾਊ ਇਸ਼ਾਰੇ ਕਰਨ ਦਾ ਦੋਸ਼ 

The BCCI has Filed a Complaint with the ICC Against Two Pakistani Players Latest News in Punjabi ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਪਾਕਿਸਤਾਨੀ ਖਿਡਾਰੀਆਂ ਹਰੀਸ ਰਉਫ਼ ਅਤੇ ਸਾਹਿਬਜ਼ਾਦਾ ਫਰਹਾਨ ਵਿਰੁਧ ਆਈ.ਸੀ.ਸੀ. ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਅਪਣੀ ਸ਼ਿਕਾਇਤ ਵਿਚ ਬੀ.ਸੀ.ਸੀ.ਆਈ. ਨੇ ਦੋ ਪਾਕਿਸਤਾਨੀ ਖਿਡਾਰੀਆਂ ’ਤੇ ਏਸ਼ੀਆ ਕੱਪ ਦੇ ਸੁਪਰ-4 ਮੈਚ ਦੌਰਾਨ ਭੜਕਾਊ ਇਸ਼ਾਰੇ ਕਰਨ ਦਾ ਦੋਸ਼ ਲਗਾਇਆ ਹੈ।

ਬੀ.ਸੀ.ਸੀ.ਆਈ. ਨੇ ਰਉਫ ਅਤੇ ਫਰਹਾਨ ਵਿਰੁਧ ਸ਼ਿਕਾਇਤ ਦਰਜ ਕਰਵਾਈ ਅਤੇ ਇਸ ਨੂੰ ਆਈ.ਸੀ.ਸੀ. ਨੂੰ ਈਮੇਲ ਕੀਤਾ। ਜੇ ਸਾਹਿਬਜ਼ਾਦਾ ਅਤੇ ਰਉਫ ਲਿਖਤੀ ਰੂਪ ਵਿਚ ਦੋਸ਼ਾਂ ਤੋਂ ਇਨਕਾਰ ਕਰਦੇ ਹਨ, ਤਾਂ ਆਈ.ਸੀ.ਸੀ. ਇਸ ਮਾਮਲੇ ’ਤੇ ਸੁਣਵਾਈ ਕਰ ਸਕਦੀ ਹੈ। ਇਸ ਮਾਮਲੇ ਵਿਚ ਦੋਵਾਂ ਖਿਡਾਰੀਆਂ ਨੂੰ ਸੁਣਵਾਈ ਲਈ ਆਈ.ਸੀ.ਸੀ. ਏਲੀਟ ਪੈਨਲ ਰੈਫ਼ਰੀ ਰਿਚੀ ਰਿਚਰਡਸਨ ਦੇ ਸਾਹਮਣੇ ਪੇਸ਼ ਹੋਣਾ ਪੈ ਸਕਦਾ ਹੈ।

ਦੂਜੇ ਪਾਸੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਵਿਰੁਧ ਆਈ.ਸੀ.ਸੀ. ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੀ.ਸੀ.ਬੀ. ਨੇ ਸੂਰਿਆਕੁਮਾਰ ਯਾਦਵ ਨੂੰ ਨਿਸ਼ਾਨਾ ਬਣਾਇਆ ਹੈ ਕਿਉਂਕਿ ਉਸ ਨੇ 14 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਗਰੁੱਪ ਪੜਾਅ ਦੇ ਮੈਚ ਤੋਂ ਬਾਅਦ ਆਪ੍ਰੇਸ਼ਨ ਸੰਧੂਰ ਵਿਚ ਸ਼ਾਮਲ ਹਥਿਆਰਬੰਦ ਬਲਾਂ ਨੂੰ ਜਿੱਤ ਸਮਰਪਤ ਕੀਤੀ ਸੀ ਅਤੇ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨਾਲ ਏਕਤਾ ਪ੍ਰਗਟ ਕੀਤੀ ਸੀ। ਪੀ.ਸੀ.ਬੀ. ਦਾ ਦੋਸ਼ ਹੈ ਕਿ ਸੂਰਿਆਕੁਮਾਰ ਦਾ ਬਿਆਨ ਰਾਜਨੀਤੀ ਤੋਂ ਪ੍ਰੇਰਿਤ ਸੀ, ਹਾਲਾਂਕਿ ਇਹ ਦੇਖਣਾ ਹੋਵੇਗਾ ਕਿ ਇਹ ਸ਼ਿਕਾਇਤ ਕਦੋਂ ਕੀਤੀ ਗਈ ਸੀ ਕਿਉਂਕਿ ਨਿਯਮਾਂ ਅਨੁਸਾਰ ਟਿੱਪਣੀ ਦੇ ਸੱਤ ਦਿਨਾਂ ਦੇ ਅੰਦਰ ਸ਼ਿਕਾਇਤ ਦਰਜ ਕਰਵਾਈ ਜਾਣੀ ਚਾਹੀਦੀ ਹੈ। 

(For more news apart from The BCCI has Filed a Complaint with the ICC Against Two Pakistani Players Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement