
ਮੁੱਖ ਮੰਤਰੀ ਨੇ ਦੁਸ਼ਹਿਰੇ ਮੌਕੇ ਪਟਿਆਲਾ ਵਿਖੇ ਚਾਰ ਵੱਡੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੇ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਹ ਯੂਨੀਵਰਸਿਟੀ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ।
Capt Amarinder Singh lay the foundation stone of Bhupinder Singh Sports University
ਇਸ ਮੌਕੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਸ਼ਾਮਲ ਸਨ। ਦੱਸ ਦਈਏ ਕਿ ਅੱਜ ਦੁਸ਼ਹਿਰੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਪਟਿਆਲਾ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
Capt Amarinder Singh lay the foundation stone of Bhupinder Singh Sports University
। 1100 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕਈ ਕੈਬਨਿਟ ਮੰਤਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪੁਰਾ ਰੋਡ 'ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਵੀ ਨੀਂਹ ਪੱਥਰ ਰੱਖਿਆ।
Maharaja Bhupinder Singh
ਲਗਪਗ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ਵਿਚ ਬਣਨ ਵਾਲੀ ਯੂਨੀਵਰਸਿਟੀ ਇਮਾਰਤ ਵਿਚ ਅਤਿ-ਆਧੁਨਿਕ ਖੇਡ, ਰਿਹਾਇਸ਼ੀ ਤੇ ਅਕਾਦਮਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
Maharaja Bhupinder Singh Sports University
ਪਿੰਡ ਸਿੱਧੂਵਾਲ ਵਿਖੇ ਪਟਿਆਲਾ-ਭਾਦਸੋਂ ਰੋਡ ਅਤੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਅਪਣਾ ਕੈਂਪਸ ਸਥਾਪਤ ਕਰਨ ਲਈ 92.7 ਏਕੜ ਜ਼ਮੀਨ ਲਈ ਗਈ ਹੈ। ਯੂਨੀਵਰਸਿਟੀ ਦਾ ਨਕਸ਼ਾ ਲੋਕ ਨਿਰਮਾਣ ਵਿਭਾਗ ਦੇ ਪੰਜਾਬ ਦੇ ਮੁੱਖ ਆਰਕੀਟੈਕਟ ਨੇ ਤਿਆਰ ਕੀਤਾ ਹੈ।
Captain Amarinder Singh
ਇਸ ਯੂਨੀਵਰਸਿਟੀ ਵਿਚ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਅੰਤਰ ਰਾਸ਼ਟਰੀ ਮਾਪਦੰਡਾਂ ਵਾਲੀ ਖੇਡ ਕੋਚਿੰਗ ਨਾਲ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਵਾਲਾ ਇੱਕ ਆਧੁਨਿਕ ਕੈਂਪਸ ਸਥਾਪਤ ਕੀਤਾ ਜਾਵੇਗਾ।