
ਕਿਹਾ- ਉਨ੍ਹਾਂ ਦੀਆਂ ਕਲਾਕ੍ਰਿਤੀਆਂ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾਵੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਮਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਅਸੀਂ ਕਲਾ ਅਤੇ ਸ਼ਿਲਪਕਾਰੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਨੂੰ ਯਾਦ ਕਰਦੇ ਹਾਂ।
ਕਲਾਤਮਕ ਗੁਣਾਂ ਨਾਲ ਭਰਪੂਰ ਮਿਹਨਤੀ ਕਿਰਤੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ। ਪ੍ਰਮਾਤਮਾ ਤੁਹਾਡੀ ਮਿਹਨਤ ਅਤੇ ਲਗਨ ਨੂੰ ਇਸੇ ਤਰ੍ਹਾਂ ਹੀ ਬਰਕਰਾਰ ਰੱਖੇ। ਦੇਸ਼ ਸਮੇਤ ਪੰਜਾਬ ਦੀ ਤਰੱਕੀ ਵਿੱਚ ਤੁਹਾਡਾ ਯੋਗਦਾਨ ਵਡਮੁੱਲਾ ਹੈ।