ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਕੈਡਮੀ ਨੇ ਜਿੱਤਿਆ10ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ
Published : Feb 26, 2022, 7:49 pm IST
Updated : Feb 26, 2022, 7:50 pm IST
SHARE ARTICLE
Baba Zorawar Singh Baba Fateh Singh Academy Wins 10th Baldev Singh Khatra Memorial Kabaddi Cup
Baba Zorawar Singh Baba Fateh Singh Academy Wins 10th Baldev Singh Khatra Memorial Kabaddi Cup

ਲੱਡਾ ਬੱਲਪੁਰੀਆ ਬੈਸਟ ਧਾਵੀ ਅਤੇ ਕਰਮਜੀਤ ਲਸਾੜਾ ਬੈਸਟ ਜਾਫੀ ਐਲਾਨੇ ਗਏ

 

 

ਖੱਟੜਾ (ਖੰਨਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਕਬੱਡੀ ਅਕੈਡਮੀ ਨੇ ਬਹੁਤ ਹੀ ਫਸਵੇਂ ਮੁਕਾਬਲੇ ਵਿੱਚ ਗੁਰਦੁਆਰਾ ਸੁਖਚੈਨਆਣਾ ਸਾਹਿਬ ਕਬੱਡੀ ਕਲੱਬ ਫਗਵਾੜਾ ਨੂੰ ਸਾਢੇ ਤਿੰਨ ਅੰਕਾਂ ਦੇ ਫਰਕ (25.5-22) ਨਾਲ ਹਰਾ ਕੇ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਵਾਲਾ 10ਵਾਂ ਸ. ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਜਿੱਤ ਲਿਆ। ਦੂਜੇ ਸਥਾਨ ‘ਤੇ ਰਹੀ ਫਗਵਾੜਾ ਦੀ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਆ ਗਿਆ। ਟੂਰਨਾਮੈਂਟ ਵਿੱਚ ਸ਼੍ਰੋਮਣੀ ਕਮੇਟੀ ਦੇ ਹੀ ਦੋ ਖਿਡਾਰੀ ਲੱਡਾ ਬੱਲਪੁਰੀਆ ਬੈਸਟ ਧਾਵੀ ਅਤੇ ਕਰਮਜੀਤ ਲਸਾੜਾ ਬੈਸਟ ਜਾਫੀ ਐਲਾਨੇ ਗਏ, ਜਿਨ੍ਹਾਂ ਨੂੰ 11-11 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ।ਕਬੱਡੀ ਆਲ ਓਪਨ ਦੀਆਂ 8 ਟੀਮਾਂ ਦੇ ਕਰਵਾਏ 7 ਮੈਚ ਹੀ ਬਹੁਤ ਫਸਵੇਂ ਹੋਏ। ਜਾਫੀਆਂ ਨੇ ਚੰਗੇ ਜੱਫੇ ਲਾਏ ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਕਿ ਕੱਪ ਵਿੱਚ ਪਈਆਂ ਕੁੱਲ 401 ਕਬੱਡੀਆਂ ਵਿੱਚੋਂ ਜਾਫੀਆਂ ਨੇ ਕੁੱਲ 101 ਜੱਫੇ ਲਾਏ।

KabaddiKabaddi

ਹਰਮਨ ਖੱਟੜਾ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਵੱਲੋਂ ਕਰਵਾਏ ਕੱਪ ਦੇ ਆਲ ਓਪਨ ਮੁਕਾਬਲਿਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਕਬੱਡੀ ਕਲੱਬ ਗੁਰਦਾਸਪੁਰ ਲਾਇਨਜ਼ ਦੀ ਟੀਮ ਨੂੰ ਸਿਰਫ ਢਾਈ ਅੰਕਾਂ ਦੇ ਫਰਕ ਅਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਕਬੱਡੀ ਕਲੱਬ ਫਗਵਾੜਾ ਨੇ ਸੁਰ ਸਿੰਘ ਵਾਲਾ ਦੀ ਟੀਮ ਨੂੰ 10 ਅੰਕਾਂ ਦੇ ਫਰਕ ਨਾਲ ਹਰਾਇਆ। ਪਹਿਲੇ ਰਾਊਂਡ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸੰਕਰਾਪੁਰੀ ਕਬੱਡੀ ਕਲੱਬ ਸਾਧੂਵਾਲਾ ਦੀ ਟੀਮ ਨੂੰ 6 ਅੰਕਾਂ ਦੇ ਫਰਕ, ਗੁਰਦੁਆਰਾ ਸੁਖਚੈਨਆਣਾ ਸਾਹਿਬ ਕਬੱਡੀ ਕਲੱਬ ਫਗਵਾੜਾ ਨੇ ਲਸਾੜਾ ਗਿੱਲ ਦੀ ਟੀਮ ਨੂੰ 6 ਅੰਕਾਂ ਦੇ ਫਰਕ, ਸੰਤ ਬਾਬਾ ਹਜ਼ਾਰਾ ਸਿੰਘ ਜੀ ਕਬੱਡੀ ਕਲੱਬ ਗੁਰਦਾਸਪੁਰ ਲਾਇਨਜ਼ ਨੇ ਸੋਨੀਪਤ ਹਰਿਆਣਾ ਦੀ ਟੀਮ ਨੂੰ 14 ਅੰਕਾਂ ਦੇ ਫਰਕ ਅਤੇ ਸੁਰ ਸਿੰਘ ਵਾਲਾ ਨੇ ਤੋਤਾ ਸਿੰਘ ਵਾਲਾ ਦੀ ਟੀਮ ਨੂੰ ਸਿਰਫ ਅੱਧੇ ਅੰਕ ਦੇ ਫਰਕ ਨਾਲ ਹਰਾਇਆ।

KabaddiKabaddi

ਅੰਡਰ 21 ਮੁਕਾਬਲਿਆਂ ਦੇ ਫ਼ਾਈਨਲ ਵਿੱਚ ਮਾਣਕੀ ਦੀ ਟੀਮ ਨੇ ਮੁਹਾਲੀ ਨੂੰ ਹਰਾ ਕੇ ਕੱਪ ਜਿੱਤਿਆ। ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 15 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ।ਜੇਤੂਆਂ ਨੂੰ ਇਨਾਮਾਂ ਦੀ ਵੰਡ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਦਲਮੇਘ ਸਿੰਘ ਖੱਟੜਾ ਨੇ ਕੀਤੀ।ਇਸ ਤੋਂ ਪਹਿਲਾਂ ਸਾਬਕਾ ਆਈ.ਏ.ਐਸ. ਅਧਿਕਾਰੀ ਮਹਿੰਦਰ ਸਿੰਘ, ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਤੇ ਖੇਡ ਲਿਖਾਰੀ ਨਵਦੀਪ ਸਿੰਘ ਗਿੱਲ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ। ਕੌਮਾਂਤਰੀ ਪ੍ਰਸਿੱਧੀ ਹਾਸਲ ਕਬੱਡੀ ਕੁਮੈਂਟੇਟਰ ਸੁਰਜੀਤ ਸਿੰਘ ਕਕਰਾਲੀ, ਅਮਰੀਕ ਘੁਮਾਣਾ, ਕ੍ਰਿਸ਼ਨ ਬਦੇਸ਼ਾ ਅਤੇ ਸ਼ਿਵ ਜੋਧੇ ਨੇ ਆਪਣੇ ਜੋਸ਼ੀਲੇ ਅੰਦਾਜ਼ ਵਿੱਚ ਕੁਮੈਂਟਰੀ ਕਰ ਕੇ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ। ਰਾਮਾ ਨਿਓਆ, ਬਿੱਟੂ ਲਾਟੋਂ, ਦਲਜੀਤ ਲੱਲ ਕਲਾਂ, ਸੰਦੀਪ ਬਟਾਲਾ ਅਤੇ ਰਣਜੀਤ ਸਾਂਤਪੁਰ ਨੇ ਰੈਫਰੀ ਦੀ ਡਿਊਟੀ ਨਿਭਾਈ। ਇਸ ਮੌਕੇ ਹਰਮਨ ਖੱਟੜਾ, ਸਿਮਰ ਖੱਟੜਾ, ਦਿਲਬਰ ਖੱਟੜਾ, ਪਰਮਿੰਦਰ ਖੱਟੜਾ ਤੇ ਮਨੀ ਖੱਟੜਾ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement