Punjab News: ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ
Published : Feb 26, 2024, 6:20 pm IST
Updated : Feb 26, 2024, 6:20 pm IST
SHARE ARTICLE
PRANEET KAUR AND SIMRANJIT KAUR CLINCH FIVE MEDALS IN THE ARCHERY ASIA CUP
PRANEET KAUR AND SIMRANJIT KAUR CLINCH FIVE MEDALS IN THE ARCHERY ASIA CUP

Punjab News: ਧਰੁਵ ਕਪਿਲਾ ਨੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ

PRANEET KAUR AND SIMRANJIT KAUR CLINCH FIVE MEDALS IN THE ARCHERY ASIA CUP: ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।

ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ। ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ।

ਬੈਡਮਿੰਟਨ ਖੇਡ ਵਿੱਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ  ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement