ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਚੋਟੀ ਦੇ ਖਿਡਾਰੀਆਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ
Published : Aug 26, 2021, 5:26 pm IST
Updated : Aug 26, 2021, 5:26 pm IST
SHARE ARTICLE
State players with outstanding achievements will get government jobs
State players with outstanding achievements will get government jobs

ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਵੀਰਵਾਰ ਨੂੰ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਵੀਰਵਾਰ ਨੂੰ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ।

Punjab CabinetPunjab Cabinet

ਹੋਰ ਪੜ੍ਹੋ: ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਵਿਚ ਮਦਦ ਲਈ ਪੰਜਾਬ ਸ਼ੁਰੂ ਕਰੇਗਾ 'ਮੇਰਾ ਕੰਮ ਮੇਰਾ ਮਾਣ' ਸਕੀਮ

ਪੰਜਾਬ ਖਿਡਾਰੀ ਭਰਤੀ ਨਿਯਮ, 1988 ਦੇ ਨਿਯਮ 3 ਵਿੱਚ ਸੋਧ ਕਰਦਿਆਂ ਇਸ ਵਿੱਚ ਨਿਯਮ 3 ਏ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੇ ਨਾਲ ਵਿਸ਼ਵ ਕੱਪ ਟੂਰਨਾਮੈਂਟਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਖੇਡ ਕੋਟੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਜਾਣਗੇ।

Olympic website changes map after protests in UkraineOlympic 

ਹੋਰ ਪੜ੍ਹੋ: ਅਫ਼ਗਾਨ MP ਦਾ ਦਾਅਵਾ, 'ਦਿੱਲੀ ਏਅਰਪੋਰਟ ਤੋਂ ਕੀਤਾ ਗਿਆ ਡਿਪੋਰਟ, ਹੋਇਆ ਅਪਰਾਧੀਆਂ ਵਰਗਾ ਸਲੂਕ'

ਸਰਕਾਰੀ ਬੁਲਾਰੇ ਅਨੁਸਾਰ ਨਵੇਂ ਨਿਯਮ ਨੂੰ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਚਾਰ ਸਾਲਾਂ ਬਾਅਦ ਹੋਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿਸ਼ਵ ਕੱਪ/ਚੈਂਪੀਅਨਸ਼ਿਪਾਂ (ਫੀਫਾ ਵਿਸ਼ਵ ਕੱਪ ਫੁਟਬਾਲ, ਆਈ.ਏ.ਏ.ਐਫ. ਵਿਸ਼ਵ ਕੱਪ ਅਥਲੈਟਿਕਸ, ਫੀਬਾ ਬਾਸਕਟਬਾਲ ਵਿਸ਼ਵ ਕੱਪ, ਵਾਲੀਬਾਲ ਵਿਸ਼ਵ ਕੱਪ ਤੇ ਹਾਕੀ ਵਿਸ਼ਵ ਕੱਪ), ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਟੇਟ ਸਿਵਲ ਸਰਵਿਸਜ਼ ਅਤੇ ਸੂਬੇ ਦੇ ਮਾਮਲਿਆਂ ਨਾਲ ਸਬੰਧਤ ਅਸਾਮੀਆਂ ਵਿਰੁੱਧ ਨਿਯੁਕਤੀਆਂ ਦਿੱਤੀਆਂ ਜਾਣਗੀਆਂ।

Captain Amarinder Singh Captain Amarinder Singh

ਹੋਰ ਪੜ੍ਹੋ: ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਯੋਗੀ 'ਤੇ ਭੜਕੀ ਪ੍ਰਿਯੰਕਾ, ਕਿਹਾ ਕਿਸਾਨਾਂ ਨਾਲ ਇਹ ਬੇਇਨਸਾਫੀ ਕਿਉਂ?

ਕੈਬਨਿਟ ਨੇ ਹੋਰ ਵਰਗਾਂ ਦੇ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਮੁੱਖ ਮੰਤਰੀ ਨੂੰ ਨੀਤੀ ਵਿੱਚ ਕੋਈ ਵੀ ਤਬਦੀਲੀ ਕਰਨ ਲਈ ਅਧਿਕਾਰਤ ਕੀਤਾ।
ਇਸ ਫੈਸਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵਿੱਚ ਕਰੀਅਰ ਬਣਾਉਣ ਲਈ ਉਤਸ਼ਾਹਤ ਕਰਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement