ਰਾਸ਼ਟਰਮੰਡਲ ਖੇਡਾਂ ਦੇ ਜੇਤੂ ਪੰਜਾਬੀ ਖਿਡਾਰੀਆਂ ਨੂੰ CM ਮਾਨ 9.30 ਕਰੋੜ ਰੁਪਏ ਦੀ ਦੇਣਗੀ ਇਨਾਮੀ ਰਾਸ਼ੀ
Published : Aug 26, 2022, 7:54 pm IST
Updated : Aug 26, 2022, 7:54 pm IST
SHARE ARTICLE
CM Mann
CM Mann

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ

 

ਚੰਡੀਗੜ: ਬਰਮਿੰਘਮ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।  ਭਲਕੇ 27 ਅਗਸਤ ਨੂੰ ਚੰਡੀਗੜ ਵਿਖੇ ਹੋਣ ਵਾਲੇ ਸਨਮਾਨ ਸਮਾਰੋਹ ਸਮਾਗਮ ਵਿੱਚ ਮੁੱਖ ਮੰਤਰੀ ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

 

CM MannCM Mann

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਸੂਬੇ ਦੇ ਨਾਮ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 29 ਅਗਸਤ ਨੂੰ ਪੰਜਾਬ ਵਿੱਚ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ ਸ਼ੁਰੂ ਹੋ ਰਹੀਆਂ ਹਨ। ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਵਿੱਚ ਚਾਂਦੀ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।

 

Meet HayerMeet Hayer

ਖੇਡ ਮੰਤਰੀ ਨੇ ਦੱਸਿਆ ਕਿ ਬਰਮਿੰਘਮ ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਜਿਨਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤੇ। ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ  ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਤਮਗਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement