
Sports News: ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ 51 ਦੌੜਾਂ ਦੀ ਪਾਰੀ ਖੇਡੀ।
Bangladesh defeated Pakistan in a Test match after 23 years: ਬੰਗਲਾਦੇਸ਼ ਨੇ ਟੈਸਟ ਕ੍ਰਿਕਟ ਦੇ ਇਤਿਹਾਸ ਵਿਚ ਪਹਿਲੀ ਵਾਰ ਪਾਕਿਸਤਾਨ ਨੂੰ ਹਰਾਇਆ ਹੈ। ਬੰਗਲਾਦੇਸ਼ ਦੀ ਟੀਮ ਨੇ ਰਾਵਲਪਿੰਡੀ ’ਚ 2 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ’ਚ 10 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਦੋਵੇਂ ਟੀਮਾਂ 14 ਵਾਰ ਆਹਮੋ-ਸਾਹਮਣੇ ਹੋਈਆਂ ਸਨ, ਜਿਨ੍ਹਾਂ ’ਚੋਂ ਪਾਕਿਸਤਾਨ ਨੇ 12 ਵਾਰ ਜਿੱਤ ਦਰਜ ਕੀਤੀ ਸੀ। ਇਕ ਮੈਚ ਡਰਾਅ ਰਿਹਾ ਅਤੇ ਇਕ ਮੈਚ ਰੱਦ ਹੋ ਗਿਆ। ਦੋਵਾਂ ਟੀਮਾਂ ਨੇ ਸਾਲ 2001 ’ਚ ਪਹਿਲੀ ਵਾਰ ਟੈਸਟ ਮੈਚ ਖੇਡਿਆ ਸੀ।
ਐਤਵਾਰ ਨੂੰ ਪਾਕਿਸਤਾਨ ਨੇ ਅਪਣੀ ਦੂਜੀ ਪਾਰੀ ’ਚ 23/1 ’ਤੇ ਅੱਗੇ ਵਧਾਇਆ ਅਤੇ 146 ਦੌੜਾਂ ’ਤੇ ਆਲ ਆਊਟ ਹੋ ਗਿਆ। ਇਸ ਤਰ੍ਹਾਂ ਬੰਗਲਾਦੇਸ਼ ਨੂੰ ਜਿੱਤ ਲਈ 30 ਦੌੜਾਂ ਦਾ ਟੀਚਾ ਮਿਲਿਆ, ਜਿਸ ਨੂੰ ਬੰਗਲਾਦੇਸ਼ੀ ਸਲਾਮੀ ਬੱਲੇਬਾਜ਼ਾਂ ਨੇ ਆਸਾਨੀ ਨਾਲ ਹਾਸਲ ਕਰ ਲਿਆ।
ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ 51 ਦੌੜਾਂ ਦੀ ਪਾਰੀ ਖੇਡੀ। ਜਦੋਂ ਕਿ ਸਲਾਮੀ ਬੱਲੇਬਾਜ਼ ਅਬਦੁੱਲਾ ਸ਼ਫ਼ੀਕ 37 ਦੌੜਾਂ ਬਣਾ ਕੇ ਆਊਟ ਹੋਏ ਅਤੇ ਬਾਬਰ ਆਜ਼ਮ 22 ਦੌੜਾਂ ਬਣਾ ਕੇ ਆਊਟ ਹੋਏ। ਬੰਗਲਾਦੇਸ਼ ਲਈ ਮੇਹਦੀ ਹਸਨ ਮਿਰਾਜ ਨੇ 4 ਵਿਕਟਾਂ ਲਈਆਂ। ਜਦਕਿ ਸ਼ਾਕਿਬ ਅਲ ਹਸਨ ਨੇ 3 ਵਿਕਟਾਂ ਹਾਸਲ ਕੀਤੀਆਂ। ਬੰਗਲਾਦੇਸ਼ ਦੀ ਟੀਮ ਪਹਿਲੀ ਪਾਰੀ ’ਚ 565 ਦੌੜਾਂ ’ਤੇ ਆਲ ਆਊਟ ਹੋ ਗਈ ਸੀ। ਪਾਕਿਸਤਾਨ ਨੇ ਪਹਿਲੀ ਪਾਰੀ 448/6 ਦੇ ਸਕੋਰ ’ਤੇ ਐਲਾਨ ਦਿਤੀ ਸੀ। (ਏਜੰਸੀ)