
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤ...
ਨਿਊਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਦੀ ਚੋਟੀ ਦੀ ਅਗਵਾਈ ਦੇ ਨਾਲ ਬੈਠਕਾਂ 'ਚ ਕਸ਼ਮੀਰ ਮਾਮਲੇ 'ਤੇ ਚਰਚਾ ਕੀਤੀ ਤੇ ਵਿਚੋਲਗੀ ਰਾਹੀਂ ਦੋਵਾਂ ਪ੍ਰਮਾਣੂ ਸੰਪਨ ਦੇਸ਼ਾਂ ਦੀ ਮਦਦ ਦਾ ਪ੍ਰਸਤਾਵ ਰੱਖਿਆ। ਇਸ ਬਿਆਨ ਤੋਂ ਇਕ ਦਿਨ ਪਹਿਲਾਂ ਟਰੰਪ ਨੇ ਇਥੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਥੇ ਦੋਵਾਂ ਨੇਤਾਵਾਂ ਨੇ ਪਾਕਿਸਤਾਨ ਤੋਂ ਪੈਦਾ ਹੋ ਰਹੇ ਅੱਤਵਾਦ ਦੇ ਖਤਰੇ ਤੇ ਭਾਰਤ-ਅਮਰੀਕਾ ਦੋ-ਪੱਖੀ ਵਪਾਰ ਮਾਮਲਿਆਂ 'ਤੇ ਮੁੱਖ ਰੂਪ ਨਾਲ ਧਿਆਨ ਕੇਂਦਰਿਤ ਕੀਤਾ ਸੀ।
Narender Modi
ਭਾਰਤ ਦਾ ਸਪੱਸ਼ਟ ਰੁਖ ਰਿਹਾ ਹੈ ਕਿ ਕਸ਼ਮੀਰ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਦੋ-ਪੱਖੀ ਮਾਮਲਾ ਹੈ ਤੇ ਇਸ 'ਚ ਕਿਸੇ ਤੀਜੇ ਪੱਖ ਦੀ ਇਸ 'ਚ ਕੋਈ ਭੂਮਿਕਾ ਨਹੀਂ ਹੈ। ਭਾਰਤ ਨੇ ਪੰਜ ਅਗਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਖਤਮ ਕਰ ਦਿੱਤਾ ਸੀ। ਉਦੋਂ ਤੋਂ ਹੀ ਪਾਕਿਸਤਾਨ ਇਸ ਮਾਮਲੇ ਦੀ ਅੰਤਰਰਾਸ਼ਟਰੀਕਰਨ ਕਰਨ 'ਚ ਲੱਗਿਆ ਹੋਇਆ ਹੈ ਪਰ ਭਾਰਤ ਦਾ ਸਪੱਸ਼ਟ ਕਹਿਣਾ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ। ਟਰੰਪ ਨੇ ਬੁੱਧਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਯੁਕਤ ਰਾਸ਼ਟਰ ਮਹਾਸਭਾ 'ਚ ਭਾਰਤ ਤੇ ਪਾਕਿਸਤਾਨ ਦੇ ਨੇਤਾਵਾਂ ਦੇ ਨਾਲ 'ਫਲਦਾਈ ਗੱਲਬਾਤ' ਹੋਈ।
Imran khan with Trump
ਉਨ੍ਹਾਂ ਚੌਥੀ ਵਾਰ ਵਿਚੋਲਗੀ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਅਸੀਂ ਕਸ਼ਮੀਰ 'ਤੇ ਚਰਚਾ ਕੀਤੀ। ਮੈਂ ਪ੍ਰਸਤਾਵ ਰੱਖਿਆ ਹੈ ਕਿ ਮੈਂ ਵਿਚੋਲਗੀ ਸਣੇ ਹਰ ਉਹ ਮਦਦ ਕਰਨ ਲਈ ਤਿਆਰ ਹਾਂ, ਜੋ ਮੈਂ ਕਰ ਸਕਦਾ ਹਾਂ। ਉਨ੍ਹਾਂ ਕਿਹਾ ਕਿ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿਉਂਕਿ ਉਨ੍ਹਾਂ ਦੇ ਵਿਚਾਲੇ ਗੰਭੀਰ ਤਣਾਅ ਹੈ ਤੇ ਉਮੀਦ ਹੈ ਕਿ ਸਥਿਤੀ ਬਿਹਤਰ ਹੋਵੇਗੀ।