Champions Trophy 2025: ਪਾਕਿ ’ਚ ਹੀ ਹੋਵੇਗੀ ਚੈਂਪੀਅਨਜ਼ ਟਰਾਫ਼ੀ, ਪੀ.ਸੀ.ਬੀ. ਨੇ ਕਿਹਾ ਕਿ ਜੇਕਰ ਭਾਰਤ ਨੇ ਖੇਡਣ ਤੋਂ ਇਨਕਾਰ ਕੀਤਾ ਤਾਂ...
Published : Nov 26, 2023, 6:44 pm IST
Updated : Nov 26, 2023, 6:44 pm IST
SHARE ARTICLE
Champions Trophy 2025
Champions Trophy 2025

ਭਾਰਤ ਨੇ 2025 ’ਚ ਪਾਕਿ ਆਉਣ ਤੋਂ ਇਨਕਾਰ ਕੀਤਾ ਤਾਂ ਮੁਆਵਜ਼ੇ ਦਿਤਾ ਜਾਵੇ : ਪੀ.ਸੀ.ਬੀ.

Champions Trophy 2025: ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੂੰ ਅਪੀਲ ਕੀਤੀ ਹੈ ਕਿ ਉਹ 2025 ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਦੇ ਅਧਿਕਾਰਾਂ ਲਈ ਉਸ ਨਾਲ ਸਮਝੌਤੇ ’ਤੇ ਦਸਤਖਤ ਕਰੇ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਰਤ ਰਾਜਨੀਤਿਕ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੇ ਦੇਸ਼ ਜਾਣ ਤੋਂ ਇਨਕਾਰ ਕਰਦਾ ਹੈ ਤਾਂ ਪੀ.ਸੀ.ਬੀ. ਨੂੰ ਮੁਆਵਜ਼ਾ ਦਿਤਾ ਜਾਣਾ ਚਾਹੀਦਾ ਹੈ। 

ਪੀ.ਸੀ.ਬੀ. ਦੇ ਇਕ ਭਰੋਸੇਯੋਗ ਸੂਤਰ ਨੇ ਐਤਵਾਰ ਨੂੰ ਪੀ.ਟੀ.ਆਈ. ਨੂੰ ਦਸਿਆ ਕਿ ਆਈ.ਸੀ.ਸੀ. ਨੇ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਪਾਕਿਸਤਾਨ ਨੂੰ ਚੁਣਿਆ ਹੈ ਪਰ ਉਸ ਨੇ ਅਜੇ ਉਸ ਨਾਲ ਮੇਜ਼ਬਾਨੀ ਸਮਝੌਤੇ ’ਤੇ ਦਸਤਖਤ ਨਹੀਂ ਕੀਤੇ ਹਨ। ਸੂਤਰਾਂ ਨੇ ਇਹ ਵੀ ਪ੍ਰਗਟਾਵਾ ਕੀਤਾ ਕਿ ਪੀ.ਸੀ.ਬੀ. ਦੇ ਚੇਅਰਮੈਨ ਜ਼ਕਾ ਅਸ਼ਰਫ ਅਤੇ ਮੁੱਖ ਸੰਚਾਲਨ ਅਧਿਕਾਰੀ (ਸੀ.ਓ.ਓ.) ਸਲਮਾਨ ਨਸੀਰ ਨੇ ਫਰਵਰੀ-ਮਾਰਚ 2025 ਵਿਚ ਪਾਕਿਸਤਾਨ ਵਿਚ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਬਾਰੇ ਵਿਚਾਰ ਵਟਾਂਦਰੇ ਲਈ ਅਹਿਮਦਾਬਾਦ ਵਿਚ ਆਈ.ਸੀ.ਸੀ. ਕਾਰਜਕਾਰੀ ਬੋਰਡ ਨਾਲ ਮੁਲਾਕਾਤ ਕੀਤੀ। 

ਸੂਤਰ ਨੇ ਕਿਹਾ, ‘‘ਪਾਕਿਸਤਾਨੀ ਅਧਿਕਾਰੀਆਂ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵਲੋਂ ਅਪਣੀ ਟੀਮ ਨੂੰ ਮੁੜ ਪਾਕਿਸਤਾਨ ਭੇਜਣ ਤੋਂ ਇਨਕਾਰ ਕਰਨ ਦੀ ਸੰਭਾਵਨਾ ’ਤੇ ਚਰਚਾ ਕੀਤੀ ਅਤੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਾਲਤ ’ਚ ਆਈ.ਸੀ.ਸੀ. ਨੂੰ ਟੂਰਨਾਮੈਂਟ ’ਤੇ ਇਕਪਾਸੜ ਫੈਸਲਾ ਨਹੀਂ ਲੈਣਾ ਚਾਹੀਦਾ।’’ ਸੂਤਰ ਨੇ ਕਿਹਾ ਕਿ ਪੀ.ਸੀ.ਬੀ. ਅਧਿਕਾਰੀਆਂ ਨੇ ਆਈ.ਸੀ.ਸੀ. ਨੂੰ ਕਿਹਾ ਸੀ ਕਿ ਜੇਕਰ ਭਾਰਤ ਸੁਰੱਖਿਆ ਕਾਰਨਾਂ ਕਰ ਕੇ ਪਾਕਿਸਤਾਨ ਵਿਚ ਖੇਡਣ ਤੋਂ ਇਨਕਾਰ ਕਰਦਾ ਹੈ ਤਾਂ ਗਲੋਬਲ ਸੰਸਥਾ ਨੂੰ ਇਕ ਸੁਤੰਤਰ ਸੁਰੱਖਿਆ ਏਜੰਸੀ ਨਿਯੁਕਤ ਕਰਨੀ ਚਾਹੀਦੀ ਹੈ। 

ਪੀ.ਸੀ.ਬੀ. ਨੇ ਕਿਹਾ ਕਿ ਏਜੰਸੀ ਭਾਰਤ ਤੋਂ ਇਲਾਵਾ ਹਿੱਸਾ ਲੈਣ ਵਾਲੀਆਂ ਹੋਰ ਟੀਮਾਂ ਦੀ ਸੁਰੱਖਿਆ ਸਥਿਤੀ ਦਾ ਮੁਲਾਂਕਣ ਕਰਨ ਲਈ ਪਾਕਿਸਤਾਨ ਸਰਕਾਰ ਅਤੇ ਸੁਰੱਖਿਆ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੀ ਹੈ। ਪੀ.ਸੀ.ਬੀ. ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਦੋ ਸਾਲਾਂ ’ਚ ਕਈ ਚੋਟੀ ਦੀਆਂ ਟੀਮਾਂ ਨੇ ਬਿਨਾਂ ਕਿਸੇ ਸੁਰੱਖਿਆ ਚਿੰਤਾਵਾਂ ਦੇ ਪਾਕਿਸਤਾਨ ਦਾ ਦੌਰਾ ਕੀਤਾ ਹੈ। ਸੂਤਰ ਨੇ ਕਿਹਾ ਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਾਰਤ ਟੂਰਨਾਮੈਂਟ ਲਈ ਅਪਣੀ ਟੀਮ ਨਹੀਂ ਭੇਜਦਾ ਅਤੇ ਉਸ ਦੇ ਮੈਚ ਕਿਸੇ ਹੋਰ ਦੇਸ਼ ਵਿਚ ਕਰਵਾਏ ਜਾਂਦੇ ਹਨ ਤਾਂ ਆਈ.ਸੀ.ਸੀ. ਨੂੰ ਇਸ ਲਈ ਪਾਕਿਸਤਾਨ ਨੂੰ ਮੁਆਵਜ਼ਾ ਦੇਣਾ ਪਵੇਗਾ।

ਉਨ੍ਹਾਂ ਕਿਹਾ ਕਿ ਪੀ.ਸੀ.ਬੀ. ਅਧਿਕਾਰੀ ਸਪੱਸ਼ਟ ਹਨ ਕਿ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਵਿਚਾਲੇ ਸਬੰਧਾਂ ਨੂੰ ਵੇਖਦੇ ਹੋਏ ਇਸ ਗੱਲ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ ਕਿ ਭਾਰਤ ਸੁਰੱਖਿਆ ਅਤੇ ਰਾਜਨੀਤਿਕ ਕਾਰਨਾਂ ਕਰ ਕੇ ਅਪਣੇ ਦੇਸ਼ ਵਿਚ ਮੁੜ ਖੇਡਣ ਤੋਂ ਪਿੱਛੇ ਹਟ ਜਾਵੇਗਾ। ਭਾਰਤ ਨੇ ਇਸ ਸਾਲ ਅਗੱਸਤ-ਸਤੰਬਰ ’ਚ ਸਾਂਝੇ ਤੌਰ ’ਤੇ ਕਰਵਾਏ ਏਸ਼ੀਆ ਕੱਪ ’ਚ ਪਾਕਿਸਤਾਨ ’ਚ ਖੇਡਣ ਤੋਂ ਇਨਕਾਰ ਕਰ ਦਿਤਾ ਸੀ। ਭਾਰਤੀ ਟੀਮ ਨੇ ਫਾਈਨਲ ਮੈਚ ਸਮੇਤ ਅਪਣੇ ਸਾਰੇ ਮੈਚ ਸ਼੍ਰੀਲੰਕਾ ’ਚ ਖੇਡੇ। 

ਬੀ.ਸੀ.ਸੀ.ਆਈ. ਸਕੱਤਰ ਜੈ ਸ਼ਾਹ ਦੀ ਅਗਵਾਈ ਵਾਲੀ ਏਸ਼ੀਆਈ ਕ੍ਰਿਕਟ ਪ੍ਰੀਸ਼ਦ (ਏ.ਸੀ.ਸੀ.) ਨਾਲ ਹੋਏ ਸਮਝੌਤੇ ਤਹਿਤ ਪਾਕਿਸਤਾਨ ਨੇ ਏਸ਼ੀਆ ਕੱਪ ਦੇ ਸਿਰਫ ਚਾਰ ਮੈਚਾਂ ਦੀ ਮੇਜ਼ਬਾਨੀ ਕੀਤੀ ਸੀ। ਸੂਤਰ ਨੇ ਕਿਹਾ ਕਿ ਅਸ਼ਰਫ ਅਤੇ ਨਸੀਰ ਆਈ.ਸੀ.ਸੀ. ਦੀ ਬੈਠਕ ਵਿਚ ਸਪੱਸ਼ਟ ਸਨ ਕਿ ਪਾਕਿਸਤਾਨ ਅਪਣੀ ਮੇਜ਼ਬਾਨੀ ਦੇ ਅਧਿਕਾਰ ਨਹੀਂ ਛਡੇਗਾ। ਬੀ.ਸੀ.ਸੀ.ਆਈ. ਦੇ ਨੁਮਾਇੰਦੇ ਨੇ ਸਿਰਫ ਇਹ ਕਿਹਾ ਹੈ ਕਿ ਭਾਰਤ ਦੇ 2025 ’ਚ ਪਾਕਿਸਤਾਨ ’ਚ ਖੇਡਣ ਬਾਰੇ ਕੋਈ ਵੀ ਫੈਸਲਾ ਉਨ੍ਹਾਂ ਦੀ ਸਰਕਾਰ ਕਰੇਗੀ ਅਤੇ ਉਹ ਉਸ ਫੈਸਲੇ ਦੀ ਪਾਲਣਾ ਕਰਨ ਲਈ ਪਾਬੰਦ ਹੋਣਗੇ।

 (For more news apart from Champions Trophy 2025, stay tuned to Rozana Spokesman)

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement