Punjab News: ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
Published : Feb 27, 2024, 6:25 pm IST
Updated : Feb 27, 2024, 8:11 pm IST
SHARE ARTICLE
CHIEF SECRETARY ORDERS IMMEDIATE COMPLETION OF DEVELOPMENT WORKS NEAR MULLANPUR CRICKET STADIUM news in punjabi
CHIEF SECRETARY ORDERS IMMEDIATE COMPLETION OF DEVELOPMENT WORKS NEAR MULLANPUR CRICKET STADIUM news in punjabi

Punjab News: 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ

CHIEF SECRETARY ORDERS IMMEDIATE COMPLETION OF DEVELOPMENT WORKS NEAR MULLANPUR CRICKET STADIUM news in punjabi ; ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਇਹ ਵੀ ਪੜ੍ਹੋ; Farmer Protest : ਭਾਰਤ ’ਚ ‘ਕਿਸਾਨਾਂ ਉੱਤੇ ਤਸ਼ੱਦਦ’ ਵਿਰੁਧ ਕੈਨੇਡਾ ਦੇ ਸਿੱਖਾਂ ਨੇ ਚੁਕੀ ਆਵਾਜ਼ 

ਮੁੱਖ ਸਕੱਤਰ  ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ; Delhi News: ਲੋਕ ਸਭਾ ਚੋਣਾਂ : 'ਆਪ' ਨੇ ਦਿੱਲੀ-ਹਰਿਆਣਾ 'ਚ ਉਮੀਦਵਾਰਾਂ ਦਾ ਕੀਤਾ ਐਲਾਨ

 ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from CHIEF SECRETARY ORDERS IMMEDIATE COMPLETION OF DEVELOPMENT WORKS NEAR MULLANPUR CRICKET STADIUM news in punjabi  News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement