
ਦੱਖਣੀ ਅਫਰੀਕਾ ਨੇ ਆਖਰੀ ਗੇਂਦ 'ਤੇ ਮੈਚ ਜਿੱਤ ਲਿਆ
ਨਵੀਂ ਦਿੱਲੀ : ਆਈਸੀਸੀ ਮਹਿਲਾ ਵਿਸ਼ਵ ਕੱਪ 2022 ਦੇ ਅਹਿਮ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਹਰਾ ਦਿਤਾ ਹੈ। ਇਸ ਹਾਰ ਨਾਲ ਭਾਰਤ ਦੀਆਂ ਸੈਮੀਫਾਈਨਲ 'ਚ ਪਹੁੰਚਣ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ। ਦੱਸ ਦੇਈਏ ਕਿ ਦੱਖਣੀ ਅਫਰੀਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ, ਜਿਸ ਦਾ ਪੂਰਾ ਫਾਇਦਾ ਵੈਸਟਇੰਡੀਜ਼ ਨੂੰ ਮਿਲਿਆ। Women’s World Cup 2022
ਇਸ ਹਾਰ ਨਾਲ ਭਾਰਤ ਦਾ ਸੈਮੀਫਾਈਨਲ 'ਚ ਪਹੁੰਚਣ ਦਾ ਸੁਪਨਾ ਖ਼ਤਮ ਹੋ ਗਿਆ। ਜ਼ਿਕਰਯੋਗ ਹੈ ਕਿ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਦੱਖਣੀ ਅਫ਼ਰੀਕਾ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ 'ਚ 7 ਵਿਕਟਾਂ 'ਤੇ 274 ਦੌੜਾਂ ਬਣਾਈਆਂ।
ਦਰਅਸਲ ਭਾਰਤ ਦੀ ਹਾਰ ਤੋਂ ਬਾਅਦ ਉਹ ਸੈਮੀਫਾਈਨਲ 'ਚ ਪਹੁੰਚ ਗਈ ਹੈ। ਦੱਸਣਯੋਗ ਹੈ ਕਿ ਦੱਖਣੀ ਅਫ੍ਰੀਕਾ ਨੇ ਇਹ ਮੈਚ ਆਖਰੀ ਗੇਂਦ ਵਿਚ ਆਪਣੇ ਨਾਮ ਕੀਤਾ ਹੈ ਅਤੇ ਭਾਰਤ ਨੂੰ ਹਰ ਦਾ ਸਾਹਮਣਾ ਕਰਨਾ ਪਿਆ ਹੈ।