IPL 2024: ਸ਼ੁਭਮਨ ਗਿੱਲ ਨੂੰ ਲੱਗਿਆ 12 ਲੱਖ ਰੁਪਏ ਜੁਰਮਾਨਾ
Published : Mar 27, 2024, 11:08 am IST
Updated : Mar 27, 2024, 11:08 am IST
SHARE ARTICLE
Shubman Gill fined Rs 12 lakh for slow over rate
Shubman Gill fined Rs 12 lakh for slow over rate

ਚੇਨਈ ਸੁਪਰ ਕਿੰਗਜ਼ ਵਿਰੁਧ ਮੈਚ ਦੌਰਾਨ ਟੀਮ ਦੀ ਹੌਲੀ ਓਵਰ-ਗਤੀ ਦਾ ਮਾਮਲਾ

IPL 2024:  ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇਥੇ ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ ਮੈਚ ਦੌਰਾਨ ਟੀਮ ਦੀ ਹੌਲੀ ਓਵਰ-ਗਤੀ ਕਾਰਨ ਬੁੱਧਵਾਰ ਨੂੰ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਆਈਪੀਐਲ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ, "ਗਿੱਲ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਕਿਉਂਕਿ ਇਹ ਆਈਪੀਐਲ ਕੋਡ ਆਫ ਕੰਡਕਟ ਦੇ ਤਹਿਤ ਘੱਟੋ-ਘੱਟ ਓਵਰ ਰੇਟ ਨਾਲ ਸਬੰਧਤ ਸੀਜ਼ਨ ਵਿਚ ਉਸ ਦੀ ਟੀਮ ਦਾ ਪਹਿਲਾ ਅਪਰਾਧ ਸੀ”।

ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਟੀਮ ਨੂੰ ਟੂਰਨਾਮੈਂਟ ਦੇ ਮੌਜੂਦਾ ਸੀਜ਼ਨ ਵਿਚ ਉਸ ਸਮੇਂ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਜਦੋਂ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ 63 ਦੌੜਾਂ ਨਾਲ ਹਰਾਇਆ। ਗਿੱਲ, ਜੋ ਪਹਿਲੀ ਵਾਰ ਆਈਪੀਐਲ ਫਰੈਂਚਾਇਜ਼ੀ ਦੀ ਅਗਵਾਈ ਕਰ ਰਹੇ ਹਨ, ਨੇ ਟਾਈਟਨਜ਼ ਦੀ ਅਗਵਾਈ ਕਰਦਿਆਂ ਮੁੰਬਈ ਇੰਡੀਅਨਜ਼ ਵਿਰੁਧ ਅਪਣਾ ਪਹਿਲਾ ਮੈਚ ਛੇ ਦੌੜਾਂ ਨਾਲ ਜਿੱਤਿਆ।

(For more Punjabi news apart from Shubman Gill fined Rs 12 lakh for slow over rate in IPL 2024 match, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement