ਮੀਤ ਹੇਅਰ ਵਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ

By : KOMALJEET

Published : Jun 27, 2023, 5:01 pm IST
Updated : Jun 27, 2023, 5:01 pm IST
SHARE ARTICLE
Cabinet Minister Meet Hayer
Cabinet Minister Meet Hayer

ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ

ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ: ਮੀਤ ਹੇਅਰ

ਚੰਡੀਗੜ੍ਹ : ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦਸਿਆ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਦੀ ‘ਮੁੜਉਸਾਰੀ’ ’ਚ ‘ਬੇਨਿਯਮੀਆਂ’ ਦਾ ਆਡਿਟ ਕਰੇਗਾ ਕੈਗ

ਮੀਤ ਹੇਅਰ ਨੇ ਕਿਹਾ ਕਿ ਪੀ.ਸੀ.ਏ. ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement