ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
Published : Jul 27, 2023, 7:16 pm IST
Updated : Jul 27, 2023, 7:16 pm IST
SHARE ARTICLE
Gurmeet Singh Meet Hayer
Gurmeet Singh Meet Hayer

ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿਤਾ ਜਾ ਰਿਹੈ: ਮੀਤ ਹੇਅਰ

 

ਚੰਡੀਗੜ੍ਹ:  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵਲੋਂ ਸੂਬੇ ਵਿਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਪਾਕਿ ਨਾਗਰਿਕ ਦੀ ਜਾਂਚ ਦੌਰਾਨ ਕੁਝ ਨਾ ਮਿਲਣ 'ਤੇ ਪਾਕਿ ਰੇਂਜਰਾਂ ਦੇ ਹਵਾਲੇ ਕਰ BSF ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ

ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਤਰੱਕੀ ਦੇ ਕੇ ਕੋਚ ਬਣਾਇਆ ਗਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਮਨੀਪੁਰ ਮੁੱਦੇ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ; ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਵਿਚਾਲੇ ਦੋ ਬਿੱਲ ਪਾਸ 

ਉਨ੍ਹਾਂ ਕਿਹਾ ਕਿ ਸੂਬੇ ਵਿਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement