ਗਮਾਡਾ ਸਾਈਟਾਂ ਦੀ ਈ-ਨਿਲਾਮੀ 14 ਸਤੰਬਰ ਤੋਂ
Published : Aug 27, 2021, 3:41 pm IST
Updated : Aug 27, 2021, 3:41 pm IST
SHARE ARTICLE
E-auction of GMADA sites from September 14
E-auction of GMADA sites from September 14

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰਾਂ ਦੀਆਂ 75 ਸਾਈਟਾਂ ਦੀ ਈ-ਨਿਲਾਮੀ 14 ਸਤੰਬਰ ਸਵੇਰੇ 9 ਵਜੇ ਸ਼ੁਰੂ ਹੋ ਕੇ 27 ਸਤੰਬਰ, 2021 ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰਾਂ ਦੀਆਂ 75 ਸਾਈਟਾਂ ਦੀ ਈ-ਨਿਲਾਮੀ 14 ਸਤੰਬਰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 27 ਸਤੰਬਰ, 2021 ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ।  ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਵਿਚ ਵਪਾਰਕ, ਉਦਯੋਗਿਕ, ਸੰਸਥਾਗਤ ਅਤੇ ਗਰੁੱਪ ਹਾਊਸਿੰਗ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 61 ਵਪਾਰਕ ਸਾਈਟਾਂ ਜਿਨਾਂ ਵਿਚ 36 ਐਸ.ਸੀ.ਓ/ਐਸ.ਸੀ.ਐਫ ਅਤੇ 25 ਬੂਥ ਸ਼ਾਮਲ ਹਨ।

Punjab GovtPunjab Govt

ਹੋਰ ਪੜ੍ਹੋ: ਕਾਬੁਲ ਹਵਾਈ ਅੱਡੇ ’ਤੇ ਕੋਈ ਵੀ ਨਿਊਜ਼ੀਲੈਂਡ ਵਾਸੀ ਨਹੀਂ, ਨਿਕਾਸੀ ਪ੍ਰਕਿਰਿਆ ਹੋਈ ਪੂਰੀ

ਇਸੇ ਤਰਾਂ 4 ਆਈ.ਟੀ. ਉਦਯੋਗਿਕ ਪਲਾਟ ਅਤੇ 3 ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਹੋਣੀ ਹੈ, ਜਿਨਾਂ ਵਿਚ 1 ਹਸਪਤਾਲ, 1 ਸਕੂਲ ਸਾਈਟ ਅਤੇ 1 ਹੋਰ ਵਿੱਦਿਅਕ ਅਦਾਰੇ ਦੀ ਸਾਈਟ ਸ਼ਾਮਲ ਹੈ। ਬੁਲਾਰੇ ਅਨੁਸਾਰ 6 ਚੰਕ ਸਾਈਟਾਂ ਅਤੇ 1 ਗਰੁੱਪ ਹਾਊਸਿੰਗ ਸਾਈਟ ਲਈ ਵੀ ਈ-ਨਿਲਾਮੀ ਹੋਣੀ ਹੈ। ਜ਼ਿਆਦਾ ਜਾਣਕਾਰੀ ਲਈ ਵੈੱਬਸਾਈਟ https://puda.e-auctions.in ਵੇਖੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement