
ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ Lausanne Diamond League ’ਚੋਂ ਜਿੱਤ ਹਾਸਲ ਕੀਤੀ ਹੈ
ਮੁੰਬਈ : ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਡਾਇਮੰਡ ਲੀਗ 2022 ਮੀਟ ਦੇ ਲੁਸਾਨੇ ਪੜਾਅ ਦਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ ਲੁਸਾਨੇ ਡਾਇਮੰਡ ਲੀਗ ’ਚੋਂ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਨੀਰਜ 7-8 ਸਤੰਬਰ ਨੂੰ ਜਿਊਰਿਖ ’ਚ ਹੋਣ ਵਾਲੀ ਡਾਇਮੰਡ ਲੀਗ ਦੇ ਫਾਇਨਲ ’ਚ ਵੀ ਪਹੁੰਚ ਗਏ ਹਨ।
Neeraj Chopra
ਹਰਿਆਣਾ ਦੇ ਪਾਣੀਪਤ ਨੇੜੇ ਪਿੰਡ ਖੰਡਰਾ ਦਾ ਰਹਿਣ ਵਾਲਾ ਨੀਰਜ ਚੋਪੜਾ ਡਾਇਮੰਡ ਲੀਗ ਦਾ ਤਾਜ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਚੋਪੜਾ ਤੋਂ ਪਹਿਲਾਂ, ਡਿਸਕਸ ਥ੍ਰੋਅਰ ਵਿਕਾਸ ਗੌੜਾ ਡਾਇਮੰਡ ਲੀਗ ਮੀਟਿੰਗ ਵਿੱਚ ਚੋਟੀ ਦੇ ਤਿੰਨ ਵਿੱਚ ਸਥਾਨ ਪ੍ਰਾਪਤ ਕਰਨ ਵਾਲਾ ਇਕਲੌਤਾ ਭਾਰਤੀ ਹੈ।
Neeraj Chopra won the Diamond League
ਦੱਸ ਦੇਈਏ ਕਿ ਹਾਲ ਹੀ ’ਚ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ’ਚ ਭਾਰਤ ਨੂੰ ਚਾਂਦੀ ਦਾ ਤਮਗਾ ਦਿਵਾਇਆ ਸੀ। ਅੰਜੂ ਬੌਬੀ ਜਾਰਜ (2003) ਤੋਂ ਬਾਅਦ ਨੀਰਜ ਅਜਿਹਾ ਕਰਨ ਵਾਲਾ ਦੂਜਾ ਅਥਲੀਟ ਬਣ ਗਿਆ ਹੈ। ਫਾਈਨਲ ਵਿੱਚ ਨੀਰਜ ਨੇ 88.13 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟ ਕੇ ਚਾਂਦੀ ਦਾ ਤਮਗਾ ਜਿੱਤਿਆ ਸੀ।