ਹਿੰਸਾ 'ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇਡਕਰ- ਕੈਪਟਨ
Published : Jan 28, 2021, 4:36 pm IST
Updated : Jan 28, 2021, 4:49 pm IST
SHARE ARTICLE
Captain Amarinder Singh - Prakash Javadekar
Captain Amarinder Singh - Prakash Javadekar

ਜਦੋਂ ਟਰੈਕਟਰ ਰੈਲੀ ਕੱਢਣ ਦੀ ਅਧਿਕਾਰਤ ਤੌਰ 'ਤੇ ਹੀ ਇਜਾਜ਼ਤ ਸੀ ਤਾਂ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਾਣ ਤੋਂ ਮੈਂ ਕਿਵੇਂ ਰੋਕ ਸਕਦਾ ਸੀ? – ਕੈਪਟਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਲ ਕਿਲ੍ਹੇ ਦੀ ਹਿੰਸਕ ਘਟਨਾ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਸਿਰ ਮੜ੍ਹਨ ਦੀ ਘਿਨਾਉਣੀ ਅਤੇ ਨਿਰਾਸ਼ਾਜਨਕ ਕੋਸ਼ਿਸ਼ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ 'ਤੇ ਜਾਵੇਡਕਰ ਦੀ ਆਪਣੀ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਕਰਕੇ ਭੜਕਾਇਆ ਸੀ ਜਦਕਿ ਇਸ ਸਮੁੱਚੇ ਘਟਨਾਕ੍ਰਮ ਵਿਚ ਕਾਂਗਰਸ ਤਾਂ ਕਿਧਰੇ ਵੀ ਨਹੀਂ ਸੀ।

Captain Amrinder SinghCaptain Amrinder Singh

ਜਾਵੇਡਕਰ ਵੱਲੋਂ ਕਾਂਗਰਸ ਪਾਰਟੀ ਅਤੇ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਖਿਲਾਫ ਲਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਲਾਲ ਕਿਲ੍ਹੇ ਉਪਰ ਨਿਸ਼ਾਨ ਸਾਹਿਬ ਲਹਿਰਾਉਂਦੇ ਸਮੇਂ ਕੈਮਰੇ ਵਿਚ ਕੈਦ ਹੋਏ ਚਿਹਰੇ ਕਾਂਗਰਸ ਦੇ ਨਹੀਂ ਸਗੋਂ ਭਾਜਪਾ ਅਤੇ ਆਪ ਦੇ ਵਰਕਰਾਂ ਅਤੇ ਸਮਰਥਕਾਂ ਦੇ ਹਨ।'' ਕੈਪਟਨ ਅਮਰਿੰਦਰ ਸਿੰਘ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਜਦੋਂ ਦਿੱਲੀ ਪੁਲੀਸ ਨੇ ਭਾਜਪਾਈ ਸੰਸਦ ਮੈਂਬਰ ਸਨੀ ਦਿਓਲ ਦੇ ਨਜ਼ਦੀਕੀ ਦੀਪ ਸਿੱਧੂ ਨੂੰ ਹਿੰਸਾ ਲਈ ਭੜਕਾਉਣ ਵਾਲਿਆਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ ਅਤੇ ਆਪ ਦਾ ਮੈਂਬਰ ਅਮਰੀਕ ਮਿੱਕੀ ਵੀ ਹਿੰਸਾ ਵਾਲੀ ਥਾਂ 'ਤੇ ਹਾਜ਼ਰ ਸੀ।

Deep sidhu Deep sidhu

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਕਿਸਮ ਦੀ ਅਰਾਜਕਤਾ ਵਿਚ ਲਾਲ ਕਿਲ੍ਹੇ 'ਤੇ ਕਾਂਗਰਸ ਦਾ ਇਕ ਵੀ ਲੀਡਰ ਜਾਂ ਵਰਕਰ ਨਹੀਂ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ 26 ਜਨਵਰੀ ਨੂੰ ਵਾਪਰੀ ਇਸ ਘਟਨਾ ਲਈ ਕਿਸਾਨ ਵੀ ਜ਼ਿੰਮੇਵਾਰ ਨਹੀਂ ਹਨ ਅਤੇ ਬਿਨਾਂ ਸ਼ੱਕ ਸਮਾਜ ਵਿਰੋਧੀ ਤੱਤਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿਨ੍ਹਾਂ ਨੇ ਟਰੈਕਟਰ ਰੈਲੀ ਵਿਚ ਘੁਸਪੈਠ ਕਰ ਲਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਇੱਥੋਂ ਤੱਕ ਕਿ ਕਿਸੇ ਤੀਜੇ ਮੁਲਕ, ਜਿਸ ਬਾਰੇ ਭਾਜਪਾ ਦੇ ਲੀਡਰਾਂ ਵੱਲੋਂ ਦੋਸ਼ ਲਾਏ ਜਾ ਰਹੇ ਹਨ, ਦੀ ਸੰਭਾਵੀ ਭੂਮਿਕਾ ਦਾ ਪਤਾ ਲਾਇਆ ਜਾ ਸਕੇ।

Prakash JavadekarPrakash Javadekar

ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਨਾਹਗਾਰਾਂ ਨੂੰ ਸਜ਼ਾ ਮਿਲੇ ਅਤੇ ਅਸਲ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਜਾਂ ਬਦਨਾਮ ਨਾ ਕੀਤਾ ਜਾਵੇ।ਰਾਹੁਲ ਗਾਂਧੀ ਉਪਰ ਹਿੰਸਾ ਲਈ ਉਕਸਾਉਣ ਦੇ ਲਾਏ ਦੋਸ਼ਾਂ ਲਈ ਕੇਂਦਰੀ ਮੰਤਰੀ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ,''ਕੀ ਕਾਂਗਰਸੀ ਨੇਤਾ ਨੇ ਕਿਸੇ ਨੂੰ ਲਾਲ ਕਿਲ੍ਹੇ 'ਤੇ ਚੜ੍ਹਨ ਲਈ ਕਿਹਾ ਸੀ? ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਸਗੋਂ ਭਾਜਪਾ ਅਤੇ ਆਪ ਦੇ ਲੋਕ ਸਨ ਜਿਨ੍ਹਾਂ ਨੇ ਇਹ ਸਭ ਕੁਝ ਕੀਤਾ।'' ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਹਿੰਸਾ ਦੀ ਤੁਰੰਤ ਨਿਖੇਧੀ ਕੀਤੀ ਸੀ ਅਤੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਹਿੰਸਾ ਕਿਸੇ ਵੀ ਸੰਕਟ ਦਾ ਹੱਲ ਨਹੀਂ ਹੈ।

Red Fort DelhiRed Fort 

ਜਾਵੇਡਕਰ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਇਨ੍ਹਾਂ ਦੋਸ਼ਾਂ ਵਿਚ ਰੱਤੀ ਭਰ ਵੀ ਸਚਾਈ ਨਹੀਂ ਹੈ ਸਗੋਂ ਭਾਜਪਾ ਨੇਤਾ ਵੱਲੋਂ ਹਿੰਸਾ ਵਿਚ ਆਪਣੀ ਪਾਰਟੀ ਦਾ ਹੱਥ ਹੋਣ ਕਰਕੇ ਪਰਦਾ ਪਾਉਣ ਲਈ ਦੋਸ਼ ਮੜ੍ਹਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਸਥਿਤੀ ਨੂੰ ਸੰਭਾਲਣ ਵਿਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ ਜਿਨ੍ਹਾਂ ਨੇ ਖੁਦ ਹੀ ਸਭ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨਾਂ ਨੂੰ ਆਪਹੁਦਰੇ ਢੰਗ ਨਾਲ ਲਾਗੂ ਕਰਕੇ ਅਜਿਹੇ ਹਾਲਾਤ ਪੈਦਾ ਕੀਤੇ।''

red fort farmerRed fort 

ਕੇਂਦਰੀ ਮੰਤਰੀ ਵੱਲੋਂ ਪੰਜਾਬ ਸਰਕਾਰ ਉਪਰ ਟਰੈਕਟਰ ਰੈਲੀ ਵਿਚ ਕਿਸਾਨਾਂ ਨੂੰ ਰੋਕਣ 'ਚ ਨਾਕਾਮ ਰਹਿਣ ਬਾਰੇ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਸ਼ਾਂਤਮਈ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕੌਮੀ ਰਾਜਧਾਨੀ ਵਿਚ ਜਾਣ ਤੋਂ ਮੈਂ ਕਿਵੇਂ ਰੋਕ ਸਕਦਾ ਹਾਂ।'' ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਰੈਲੀ ਦੀ ਅਧਿਕਾਰਤ ਤੌਰ 'ਤੇ ਇਜਾਜ਼ਤ ਦਿੱਲੀ ਪੁਲੀਸ ਵੱਲੋਂ ਦਿੱਤੀ ਗਈ ਸੀ ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਰੈਲੀ ਵਿਚ ਜਾਣ ਤੋਂ ਕਿਸਾਨਾਂ ਨੂੰ ਰੋਕ ਲੈਣ ਦਾ ਕੋਈ ਕਾਰਨ ਹੀ ਨਹੀਂ ਬਣਦਾ।

tractorTractor March

ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਜਾਣ ਉਪਰ ਰੋਕ ਸੀ ਤਾਂ ਫੇਰ ਕੇਂਦਰ ਸਰਕਾਰ, ਜਿਸ ਦਾ ਜਾਵੇਡਕਰ ਵੀ ਹਿੱਸਾ ਹਨ, ਨੂੰ ਕਿਸਾਨਾਂ ਨੂੰ ਰਸਤੇ ਵਿਚ ਰੋਕਣ ਲਈ ਹਰਿਆਣਾ ਦੇ ਆਪਣੇ ਭਾਜਪਾਈ ਮੁੱਖ ਮੰਤਰੀ ਨੂੰ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਉਪਰ ਬੈਠਣ ਤੋਂ ਪਹਿਲਾਂ ਪੰਜਾਬ ਵਿਚ ਕਿਸਾਨਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਕੋਈ ਗੜਬੜੀ ਪੈਦਾ ਕੀਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਅਤੇ ਦਿੱਲੀ ਦੀਆਂ ਸਰਹੱਦਾਂ ਉਪਰ ਵੀ 26 ਜਨਵਰੀ ਦੀ ਘਟਨਾ ਤੋਂ ਪਹਿਲਾਂ ਦੋ ਮਹੀਨੇ ਤੱਕ ਕਿਸਾਨਾਂ ਨੇ ਮੁਕੰਮਲ ਤੌਰ 'ਤੇ ਅਮਨ-ਸ਼ਾਂਤੀ ਕਾਇਮ ਰੱਖੀ।

Farmers ProtestFarmers Protest

ਉਨ੍ਹਾਂ ਕਿਹਾ ਕਿ ਹਿੰਸਾ ਦਾ ਦੋਸ਼ ਪੰਜਾਬ ਸਰਕਾਰ ਜਾਂ ਕਾਂਗਰਸ ਪਾਰਟੀ ਉਪਰ ਮੜ੍ਹ ਦੇਣ ਸਪੱਸ਼ਟ ਤੌਰ 'ਤੇ ਭਾਜਪਾ ਲੀਡਰਸ਼ਿਪ ਦੀ ਧਿਆਨ ਭਟਕਾਉਣ ਦੀ ਚਾਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਨ੍ਹਾਂ ਸਾਰੇ ਮਹੀਨਿਆਂ ਦੌਰਾਨ ਜਦੋਂ ਪੰਜਾਬ ਵਿਚ ਕਿਸਾਨਾਂ ਨੇ ਰੇਲਵੇ ਟਰੈਕ ਰੋਕੇ ਸਨ ਤਾਂ ਉਨ੍ਹਾਂ (ਮੁੱਖ ਮੰਤਰੀ) ਨੇ ਪ੍ਰਧਾਨ ਮੰਤਰੀ ਅਤੇ ਮੰਤਰੀਆਂ ਸਮੇਤ ਕੇਂਦਰੀ ਲੀਡਰਸ਼ਿਪ ਤੱਕ ਵਾਰ-ਵਾਰ ਪਹੁੰਚ ਕਰਕੇ ਉਨ੍ਹਾਂ ਨੂੰ ਸੰਕਟ ਵਿਚ ਦਖ਼ਲ ਦੇ ਕੇ ਇਸ ਨੂੰ ਸੁਲਝਾਉਣ ਲਈ ਆਖਿਆ ਸੀ। ਉਨ੍ਹਾਂ ਕਿਹਾ,''ਪਰ ਕਿਸੇ ਨੇ ਵੀ ਸਾਡੀ ਪ੍ਰਵਾਹ ਨਹੀਂ ਕੀਤੀ। ਨਾ ਤਾਂ ਮੇਰੀ ਗੱਲ ਸੁਣੀ ਗਈ ਅਤੇ ਨਾ ਹੀ ਅੰਦੋਲਨਕਾਰੀ ਕਿਸਾਨਾਂ ਦੀ ਜੋ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ।''

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ, ਜਿਨ੍ਹਾਂ ਵਿਚੋਂ ਬਹੁਤ ਸਾਰੇ ਇਨਸਾਫ ਦੀ ਲੜਾਈ ਲੜਦੇ ਹੋਏ ਫੌਤ ਹੋ ਚੁੱਕੇ ਹਨ, ਦੇ ਦੁੱਖਾਂ ਅਤੇ ਪੀੜਾ ਪ੍ਰਤੀ ਭਾਜਪਾ ਅਤੇ ਕੇਂਦਰ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਮੁਲਕ ਲਈ ਬਹੁਤ ਵੱਡੇ ਘਾਟੇ ਦਾ ਕਾਰਨ ਬਣੀ ਹੋਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਆਪਣੀ ਹਉਮੈ ਦਾ ਤਿਆਗ ਕਰਕੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕਿਸਾਨਾਂ ਦੀ ਜਾਇਜ਼ ਮੰਗ ਪ੍ਰਵਾਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਦੋ ਸਾਲਾਂ ਲਈ ਮੁਲਤਵੀ ਕਰ ਸਕਦੀ ਹੈ ਤਾਂ ਇਨ੍ਹਾਂ ਨੂੰ ਸਧਾਰਨ ਢੰਗ ਨਾਲ ਰੱਦ ਕਰਕੇ ਕਿਸਾਨਾਂ ਅਤੇ ਹੋਰ ਧਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਨਵੇਂ ਕਾਨੂੰਨ ਕਿਉਂ ਨਹੀਂ ਲਿਆ ਸਕਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement