Punjab Weather Update News: ਪੰਜਾਬ ਵਿਚ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ, ਧੁੱਪ ਕਾਰਨ ਵਧਿਆ ਤਾਪਮਾਨ
Published : Jan 28, 2024, 12:51 pm IST
Updated : Jan 28, 2024, 12:51 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਹਿਮਾਚਲ 'ਚ ਬਰਫਬਾਰੀ ਦੀ ਸੰਭਾਵਨਾ

Punjab Weather Update News in punjabi : ਪੰਜਾਬ-ਹਰਿਆਣਾ ਦੇ ਮੌਸਮ ਵਿਚ ਇੱਕ ਦਿਨ ਪਹਿਲਾਂ ਪਈ ਧੁੱਪ ਦਾ ਅਸਰ ਦੇਖਣ ਨੂੰ ਮਿਲਿਆ। ਪੰਜਾਬ ਦਾ ਔਸਤ ਤਾਪਮਾਨ 2.5 ਡਿਗਰੀ, ਹਰਿਆਣਾ ਦਾ 3 ਡਿਗਰੀ ਅਤੇ ਚੰਡੀਗੜ੍ਹ ਦਾ 1 ਡਿਗਰੀ ਵਧਿਆ ਹੈ। ਹਰਿਆਣਾ ਦੇ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸਿਰਸਾ, ਫਤਿਹਾਬਾਦ ਅਤੇ ਜੀਂਦ 'ਚ ਯੈਲੋ  ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Firozpur News: ਫ਼ਿਰੋਜ਼ਪੁਰ ਵਿਚ ਚਾਈਨਾ ਡੋਰ ਦੇ 300 ਗੱਟੂ ਸਮੇਤ ਦੁਕਾਨਦਾਰ ਗ੍ਰਿਫ਼ਤਾਰ 

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ। ਮ ਦੂਜੇ ਪਾਸੇ ਹਿਮਾਚਲ ਵਿੱਚ 31 ਜਨਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਕਿਨੌਰ, ਲਾਹੌਲ-ਸਪੀਤੀ, ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ ਅਤੇ ਚੰਬਾ ਦੇ ਕੁਝ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: Himachal Pradesh News: ਸਰਕਾਰੀ ਬੱਸ 'ਚ ਔਰਤ ਨਾਲ ਬਲਾਤਕਾਰ, ਡਰਾਈਵਰ ਨੇ ਮਿਲਣ ਦੇ ਬਹਾਨੇ ਬੁਲਾ ਕੇ ਕੀਤਾ ਕੁਕਰਮ

ਹੁਣ ਪੰਜਾਬ ਅਤੇ ਹਰਿਆਣਾ 'ਚ ਪੈ ਰਹੀ ਸੁੱਕੀ ਠੰਢ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਦੋ ਮਹੀਨਿਆਂ ਤੋਂ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲੇਗੀ। 2 ਫਰਵਰੀ ਤੋਂ ਪੱਛਮੀ ਗੜਬੜੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਵੀ ਸਰਗਰਮ ਹੋ ਰਹੀ ਹੈ। ਅਨੁਮਾਨ ਹੈ ਕਿ 2 ਫਰਵਰੀ ਅਤੇ ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਹੋ ਸਕਦੀ ਹੈ।

ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ, ਦੁਪਹਿਰ ਨੂੰ ਧੁੱਪ ਨਿਕਲੇਗੀ। ਤਾਪਮਾਨ 8 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਸਮਾਨ ਸਾਫ਼ ਰਹੇਗਾ, ਰੁਕ-ਰੁਕ ਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਲੰਧਰ- ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਸਮਾਨ ਸਾਫ਼ ਰਹੇਗਾ, ਪਰ ਹਲਕੇ ਬੱਦਲਾਂ ਦੀ ਵੀ ਉਮੀਦ ਹੈ। ਤਾਪਮਾਨ 7 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ। ਦਿਨ ਭਰ ਧੁੱਪ ਰਹੇਗੀ, ਪਰ ਹਲਕੇ ਬੱਦਲ ਹੋ ਸਕਦੇ ਹਨ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।

ਮੁਹਾਲੀ— ਜ਼ਿਆਦਾ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

 

 (For more Punjabi news apart from Rape of a woman in a government bus Himachal Pradesh News in punjabi , stay tuned to Rozana Spokesman)

 

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement