ਗੇਂਦ ਨਾਲ ਛੇੜਛਾੜ ਮਾਮਲੇ 'ਚ ਸਮਿਥ ਤੇ ਵਾਰਨਰ ਨੂੰ ਇਕ ਸਾਲ ਦਾ ਬੈਨ 
Published : Mar 28, 2018, 3:58 pm IST
Updated : Mar 28, 2018, 3:58 pm IST
SHARE ARTICLE
Steve Smith & David Warner
Steve Smith & David Warner

ਬੀਤੇ ਦਿਨੀ ਆਸਟ੍ਰੇਲੀਆ ਤੇ ਦਖਣੀ ਅਫ਼ਰੀਕਾ ਵਿਚਕਾਰ ਖੇਡੇ ਜਾ ਰਹੇ ਟੈਸਟ ਮੈਚ ਵਿਚ ਗੇਂਦ ਨਾਲ ਛੇੜਛਾੜ ਦਾ ਮਾਮਲਾ ਭਖਦਾ ਜਾ ਰਿਹਾ ਹੈ। ਕ੍ਰਿਕਟ...

ਨਵੀਂ ਦਿੱਲੀ : ਬੀਤੇ ਦਿਨੀ ਆਸਟ੍ਰੇਲੀਆ ਤੇ ਦਖਣੀ ਅਫ਼ਰੀਕਾ ਵਿਚਕਾਰ ਖੇਡੇ ਜਾ ਰਹੇ ਟੈਸਟ ਮੈਚ ਵਿਚ ਗੇਂਦ ਨਾਲ ਛੇੜਛਾੜ ਦਾ ਮਾਮਲਾ ਭਖਦਾ ਜਾ ਰਿਹਾ ਹੈ। ਕ੍ਰਿਕਟ ਆਸਟਰੇਲੀਆ ਨੇ ਗੇਂਦ ਨਾਲ ਛੇੜਛਾੜ ਦੇ ਵਿਵਾਦ 'ਚ ਫਸੇ ਸਟੀਵ ਸਮਿਥ ਅਤੇ ਡੇਵਿਡ ਵਾਰਨਰ 'ਤੇ ਇਕ ਸਾਲ ਦਾ ਬੈਨ ਲਗਾ ਦਿਤਾ ਹੈ। ਇਸ ਤੋਂ ਇਲਾਵਾ ਕੈਮਰਾਨ ਬੇਨਕ੍ਰਾਫਟ 'ਤੇ 9 ਮਹੀਨਿਆਂ ਲਈ ਬੈਨ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗੇਂਦ ਨਾਲ ਛੇੜਛਾੜ ਵਿਵਾਦ 'ਚ ਸ਼ਾਮਲ ਸਟੀਵ ਸਮਿਥ, ਡੇਵਿਡ ਵਾਰਨਰ ਅਤੇ ਬੱਲੇਬਾਜ਼ ਬੇਨਕ੍ਰਾਫਟ ਨੂੰ ਕ੍ਰਿਕਟ ਆਸਟ੍ਰੇਲੀਆ ਨੇ ਸਾਊਥ ਅਫ਼ਰੀਕੀ ਦੌਰੇ ਦੇ ਵਿਚਾਲਿਓਂ ਵਾਪਸ ਆਸਟਰੇਲੀਆ ਭੇਜ ਦਿਤਾ।

smith & warnersmith & warner

 ਜ਼ਿਕਰਯੋਗ ਹੈ ਕਿ ਸਾਊਥ ਅਫ਼ਰੀਕਾ ਦੇ ਵਿਰੁਧ ਤੀਜੇ ਟੈਸਟ ਦੇ ਤੀਜੇ ਦਿਨ ਆਸਟਰੇਲੀਆਈ ਓਪਨਰ ਬੇਨਕ੍ਰਾਫਟ ਨੂੰ ਗੇਂਦ ਦੀ ਸ਼ੇਪ ਵਿਗਾੜਨ ਦੇ ਲਈ ਜੇਬ ਤੋਂ ਟੇਪ ਜਿਹੀ ਕੋਈ ਚੀਜ਼ ਇਸਤੇਮਾਲ ਕਰਦੇ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਉਸ ਨੇ ਚੀਜ਼ ਨੂੰ ਅਪਣੇ ਟਰਾਊਜ਼ਰ 'ਚ ਲੁਕਾਉਣ ਦੀ ਕੋਸ਼ਿਸ ਕੀਤੀ। ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੇ ਬਾਅਦ ਆਸਟਰੇਲੀਆਈ ਕਪਤਾਨ ਸਟੀਵ ਸਮਿਥ ਨੇ ਗੇਂਦ ਨਾਲ ਛੇੜਛਾੜ ਦੀ ਗੱਲ ਮੰਨੀ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement