
ਕਿਹਾ - ਪੰਜਾਬ ਖੇਡ ਖੇਤਰ ਵਿਚ ਆਪਣੀ ਸ਼ਾਨ ਮੁੜ ਕਾਇਮ ਕਰਨ ਲਈ ਤਿਆਰ
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚਲੇ ਸਕੂਲਾਂ ਦੇ ਖੇਡ ਵਿੰਗਾਂ ਵਿਚ ਸਿਖਲਾਈ ਲੈ ਰਹੇ ਖਿਡਾਰੀਆਂ ਨੂੰ ਹਰੇਕ ਸਹੂਲਤ ਦੇਣ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਬਿਹਤਰ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ।
Govt committed to provide every sports facility in schools: Rana Sodhi
ਰਾਣਾ ਸੋਢੀ ਨੇ ਕਿਹਾ ਕਿ ਵਿਭਾਗ ਵਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਖੇਡ ਵਿੰਗ ਪਾਰਦਰਸ਼ੀ ਅਤੇ ਕੁਸ਼ਲ ਢੰਗ ਨਾਲ ਚਲ ਰਹੇ ਹਨ। ਉਨ੍ਹਾਂ ਦਸਿਆ ਕਿ ਸਮੂਹ 22 ਜ਼ਿਲ੍ਹਿਆਂ ਦੇ ਸਕੂਲਾਂ ਵਿਚ ਕੁੱਲ 167 ਵਿੰਗ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿਚ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦਸਿਆ ਕਿ 2019-20 ਦੇ ਸ਼ੈਸ਼ਨ ਲਈ ਇਨ੍ਹਾਂ ਵਿੰਗਾਂ ਵਿਚ 2830 ਵਿਦਿਆਰਥੀ/ਖਿਡਾਰੀਆਂ ਦੇ ਦਾਖ਼ਲੇ ਦੀ ਮਨਜ਼ੂਰੀ ਦਿਤੀ ਗਈ ਹੈ।
ਰਾਣਾ ਸੋਢੀ ਨੇ ਦਸਿਆ ਕਿ ਖਿਡਾਰੀਆਂ ਨੂੰ ਪੌਸ਼ਟਿਕ ਅਤੇ ਮਿਆਰੀ ਆਹਾਰ ਦੇਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Rana Gumeet Singh Sodhi
ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਇਕ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵਿਚ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ, ਸਬੰਧਤ ਸਕੂਲ/ਵਿੰਗ ਦਾ ਪ੍ਰਿਸੀਪਲ/ਇੰਚਾਰਚ ਅਤੇ ਸਬੰਧਤ ਖੇਡ ਦੇ ਕੋਚ ਦੇ ਨਾਲ 2 ਸੀਨੀਅਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ ਦੁਆਰਾ ਹਰੇਕ ਮਹੀਨੇ ਦੀ 10 ਤਾਰੀਖ਼ ਤੱਕ ਡਾਈਟ ਨਾਲ ਸਬੰਧਤ ਬਿੱਲ ਮੁੱਖ ਦਫ਼ਤਰ ਵਿਖੇ ਭੇਜਣ ਦੇ ਨਿਰਦੇਸ਼ ਵੀ ਦਿੱਤੇ।
Govt committed to provide every sports facility in schools: Rana Sodhi
ਖੇਡ ਮੰਤਰੀ ਨੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਖੇਡ ਵਿੰਗਾਂ ਦੀ ਨਿਯਮਤ ਸਮੇਂ 'ਤੇ ਜਾਂਚ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਵਿੰਗ ਸੁਚਾਰੂ ਅਤੇ ਕਾਰਗਰ ਢੰਗ ਨਾਲ ਚਲ ਰਹੇ ਹਨ। ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵਿਚ ਸ਼ਾਮਲ ਕਰਨ ਬਾਰੇ ਨੀਤੀ ਦੀ ਪਾਲਣਾ ਤਹਿਤ ਇਨ੍ਹਾਂ ਵਿੰਗ ਪਿੱਛੇ ਦੇ ਖਿਡਾਰੀਆਂ ਨੂੰ ਛੋਟੀ ਉਮਰ ਤੋਂ ਹੀ ਸਿਖਲਾਈ ਦੇਣ ਦੇ ਉਦੇਸ਼ 'ਤੇ ਚਾਨਣਾ ਪਾਉਂਦਿਆਂ ਖੇਡ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਛੇਤੀ ਹੀ ਖੇਡ ਖੇਤਰ ਵਿਚ ਆਪਣੀ ਸ਼ਾਨ ਮੁੜ ਬਹਾਲ ਕਰੇਗਾ।