ਪੰਜਾਬ ਦਾ ਰਾਸ਼ਟਰੀ ਬਾਕਸਿੰਗ ਖਿਡਾਰੀ ਚੜ੍ਹਿਆ 'ਚਿੱਟੇ' ਦੀ ਭੇਟ, ਜਿੱਤ ਚੁੱਕਾ ਸੀ 2 ਗੋਲਡ ਮੈਡਲ 
Published : Jul 28, 2022, 10:50 am IST
Updated : Jul 28, 2022, 10:50 am IST
SHARE ARTICLE
kuldeep singh
kuldeep singh

ਕੁਲਦੀਪ ਸਿੰਘ ਨੇ ਕੁੱਸ 5 ਮੈਡਲ ਜਿੱਤੇ ਸਨ

 

ਬਠਿੰਡਾ (ਤਲਵੰਡੀ ਸਾਬੋ) : ਆਏ ਦਿਨ ਪੰਜਾਬ ਦਾ ਕੋਈ ਨਾ ਕੋਈ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਜਾਂਦਾ ਹੈ ਪਰ ਇਸ ਵਾਰ ਕੌਮੀ ਪੱਧਰ ਦਾ ਖਿਡਾਰੀ ਚਿੱਟੇ ਦੀ ਭੇਟ ਚੜ੍ਹਿਆ ਹੈ। ਕੁਲਦੀਪ ਸਿੰਘ (22) ਪੁੱਤਰ ਪ੍ਰੀਤਮ ਸਿੰਘ ਬਾਕਸਿੰਗ ਦਾ ਕੌਮੀ ਪੱਧਰ ਦਾ ਖਿਡਾਰੀ ਸੀ। ਹੁਣ ਤੱਕ ਹੋਏ ਕੌਮੀ ਬਾਕਸਿੰਗ ਮੁਕਾਬਲਿਆਂ 'ਚ ਉਸ ਨੇ 5 ਤਮਗੇ ਆਪਣੇ ਨਾਂ ਕੀਤੇ ਸਨ ਜਿਨ੍ਹਾਂ ਵਿਚੋਂ ਉਸ ਨੇ 2 ਵਾਰ ਗੋਲਡ ਮੈਡਲ ਵੀ ਜਿੱਤਿਆ ਹੈ।

file photo 

ਉਸ ਦੇ ਬਾਕਸਿੰਗ ਕੋਚ ਹਰਦੀਪ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਕਰੀਬ 11 ਵਜੇ ਕੁਲਦੀਪ ਘਰੋਂ ਨਿਕਲਿਆ ਪਰ ਸ਼ਾਮ ਤੱਕ ਉਹ ਘੜ ਨਾ ਆਇਆ ਤੇ ਉਸ ਨਾਲ ਸੰਪਰਕ ਵੀ ਨਾ ਹੋਣ 'ਤੇ ਉਸ ਦੀ ਭਾਲ ਕੀਤੀ ਗਈ ਤਾਂ ਰਾਮਾਂ ਰੋਡ 'ਤੇ ਪੈਂਦੇ ਰਜਬਾਹੇ ਦੇ ਇਕ ਕਿਨਾਰੇ ਖੇਤਾਂ 'ਚੋਂ ਉਸ ਦੀ ਲਾਸ਼ ਬਰਾਮਦ ਹੋਈ। ਕਈ ਲੋਕਾਂ ਨੇ ਦੱਸਿਆ ਕਿ ਉਸ ਕੋਲੋਂ ਇਕ ਸਰਿੰਜ ਵੀ ਮਿਲੀ ਹੈ, ਜਿਸ ਤੋਂ ਲੱਗਦਾ ਹੈ ਕਿ ਉਸ ਦੀ ਮੌਤ ‘ਚਿੱਟੇ’ ਦੀ ਓਵਰਡੋਜ਼ ਨਾਲ ਹੋਈ ਹੈ।
ਹਾਲਾਂਕਿ ਮ੍ਰਿਤਕ ਦੇ ਵਾਰਿਸਾਂ ਨੇ ਉਸ ਨੂੰ ਕਿਸੇ ਵੱਲੋਂ ਉਕਤ ਟੀਕਾ ਲਗਾਏ ਜਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਕਿਉਂਕਿ ਉਨ੍ਹਾਂ ਮੁਤਾਬਕ ਉਹ ‘ਚਿੱਟੇ’ ਦਾ ਆਦੀ ਨਹੀਂ ਸੀ।

 Hardeep Singh Hardeep Singh

ਉੱਧਰ ਖਿਡਾਰੀ ਦੀ ਲਾਸ਼ ਨੂੰ ਤੁਰੰਤ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਲਿਆਂਦਾ ਗਿਆ। ਉਧਰ ਹਸਪਤਾਲ 'ਚ ਵੱਡੀ ਗਿਣਤੀ 'ਚ ਇਕੱਤਰ ਹੋਏ ਖਿਡਾਰੀਆਂ ਨੇ ਦੋਸ਼ ਲਗਾਏ ਕਿ ਇਤਿਹਾਸਕ ਨਗਰ ਤਲਵੰਡੀ ਸਾਬੋ 'ਚ ‘ਚਿੱਟਾ’ ਸ਼ਰੇਆਮ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੈ। ਧਰਮਵੀਰ ਸਿੰਘ ਐੱਸ.ਆਈ. ਦੀ ਅਗਵਾਈ 'ਚ ਪੁੱਜੀ ਪੁਲਿਸ ਟੀਮ ਨੇ ਮੁੱਢਲੀ ਪ੍ਰਕਿਰਿਆ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement